Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ : ਐਡਵੋਕੇਟ ਧਾਮੀ

August 06, 2026 07:00 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਜੀਟੀਸੀ ਚੈਨਲ ਦੇ ਐਮਡੀ ਸ੍ਰੀ ਰਾਬਿੰਦਰਾ ਨਰਾਇਣ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਤੋਂ ਲਿੰਕ ਲੈ ਕੇ ਆਪਣੇ ਚੈਨਲ ’ਤੇ ਪ੍ਰਸਾਰਣ ਕਰਨ ਬਾਰੇ ਲਿਖਿਆ ਅਤੇ ਈਮੇਲ ਰਾਹੀਂ ਰਾਤ 9 ਵਜੇ ਪੱਤਰ ਭੇਜ ਕੇ ਇਸ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਦਿੱਤੀ, ਜੋ ਅਧਿਕਾਰਤ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਜੀਟੀਸੀ ਚੈਨਲ ਨੂੰ ਅਣ-ਅਧਿਕਾਰਤ ਤੌਰ ’ਤੇ ਚਲਾਇਆ ਜਾ ਰਿਹਾ ਗੁਰਬਾਣੀ ਪ੍ਰਸਾਰਣ ਤੁਰੰਤ ਬੰਦ ਕਰਨ ਲਈ ਆਖਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੀਟੀਸੀ ਚੈਨਲ ਨਾਲ ਕੀਤਾ ਗਿਆ ਸਮਝੌਤਾ 2023 ਵਿਚ ਖ਼ਤਮ ਕਰ ਦਿੱਤਾ ਗਿਆ ਸੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਬਨਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।  ਜਿਨ੍ਹਾਂ ਨੇ ਮਹੀਨਾਵਾਰ 12 ਲੱਖ ਰੁਪਏ ਖਰਚ ਦਾ ਅਨੁਮਾਨ ਦਿੱਤਾ ਸੀ। ਇਸੇ ਦੌਰਾਨ 21 ਜੁਲਾਈ 2023 ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੁੱਜੇ ਪੱਤਰ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਕੰਮ ਕਰ ਰਹੇ ਪੀਟੀਸੀ ਚੈਨਲ, ਜਿਨ੍ਹਾਂ ਨੇ ਸੈਟਅੱਪ ਲਗਾਉਣ ਅਤੇ ਤਕਨੀਕੀ ਸਟਾਫ਼ ਆਦਿ ਲਈ ਹੋਣ ਵਾਲੇ ਮਹੀਨਾਵਾਰ 12 ਲੱਖ ਰੁਪਏ ਖ਼ਰਚ ਚੁੱਕਣ ਦੀ ਵਚਨਬੱਧਤਾ ਪ੍ਰਗਟਾਈ, ਨੂੰ ਕੇਵਲ ਸੈਟੇਲਾਈਟ ਰਾਹੀਂ ਗੁਰਬਾਣੀ ਪ੍ਰਸਾਰਣ ਜਾਰੀ ਰੱਖਣ ਦੀ ਸਹਿਮਤੀ ਦਿੱਤੀ, ਜਦਕਿ ਹਰ ਤਰ੍ਹਾਂ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਨੇ ਆਪਣੇ ਕੋਲ ਰਾਖਵੇਂ ਰੱਖੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਕੁਝ ਲੋਕਾਂ ਵੱਲੋਂ ਇਸ ’ਤੇ ਲਗਾਤਾਰ ਸਿਆਸਤ ਕੀਤੀ ਜਾ ਰਹੀ ਹੈ, ਜੋ ਠੀਕ ਵਰਤਾਰਾ ਨਹੀਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਹੋਰ ਮੌਜੂਦ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ