Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸਹੁੰ ਚੁੱਕ ਸਮਾਰੋਹ ਰੋਕਣ ਦੀ ਮੰਗ, 9 ਕੌਂਸਲਰਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਦਿੱਤਾ ਮੰਗ ਪੱਤਰ

August 06, 2026 07:06 PM
Rozana Sehaj times

ਮੋਰਿੰਡਾ :
ਨਗਰ ਕੌਂਸਲ ਮੋਰਿੰਡਾ ਦੇ 9 ਕੌਂਸਲਰਾਂ ਨੇ ਐਸ ਡੀ ਐਮ ਮੋਰਿੰਡਾ ਅਤੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦੇ ਕੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਤੇ ਇਤਰਾਜ਼ ਜਤਾਉਂਦਿਆਂ ਸਹੁੰ ਚੁੱਕ ਸਮਾਰੋਹ ਫ਼ਿਲਹਾਲ ਨਾ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਮੰਗ ਪੱਤਰ ਵਿੱਚ ਕੌਂਸਲਰਾਂ ਮਨਦੀਪ ਸਿੰਘ ਬਾਜਵਾ,ਸੁਰਿੰਦਰ ਕੌਰ, ਕਮਲਜੀਤ ਕੌਰ ਬਾਜਵਾ,ਸਿਕੰਦਰ ਕੌਰ ਸ਼ੇਰਗਿਲ, ਪਿੰਕੀ ਕੌਰ,ਗੁੰਜਨ ਸੂਦ, ਨੇਹਾ ਸਰਮਾ,ਰਾਜੇਸ਼ ਕੁਮਾਰ ਸਸੋਦੀਆ, ਮਹਿੰਦਰ ਸਿੰਘ ਢਿੱਲੋ ਨੇ ਆਪਣੇ ਪੱਤਰ ਵਿੱਚ ਕਿਹਾ ਕਿ 8 ਜੁਲਾਈ ਨੂੰ ਹੋਣ ਵਾਲੀ ਚੋਣ ਮੀਟਿੰਗ ਉਪ ਮੰਡਲ ਮੈਜਿਸਟਰੇਟ ਦੀ ਖ਼ਰਾਬ ਸਿਹਤ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 10 ਜੁਲਾਈ ਨੂੰ ਹੋਈ ਚੋਣ ਦੌਰਾਨ ਕਥਿਤ ਤੌਰ 'ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਤੇ ਧੱਕੇਸ਼ਾਹੀ ਨਾਲ ਸਿਰਫ਼ 6 ਮੈਂਬਰਾਂ ਦੀ ਹਾਜ਼ਰੀ ਵਿੱਚ ਪ੍ਰਧਾਨ ਦੀ ਚੋਣ ਕੀਤੀ ਗਈ। ਉਨ੍ਹਾਂ ਦਾ ਦੋਸ਼ ਹੈ ਕਿ ਚੋਣ ਸਬੰਧੀ ਜਾਰੀ ਕੀਤੇ ਗਏ ਨੋਟਿਸਾਂ ਵਿੱਚ ਸਹੁੰ ਚੁੱਕਣ ਬਾਰੇ ਕੋਈ ਜ਼ਿਕਰ ਨਹੀਂ ਸੀ। ਮੰਗ ਪੱਤਰ ਅਨੁਸਾਰ, 3 ਅਗਸਤ ਅਤੇ 7 ਅਗਸਤ ਲਈ ਸਹੁੰ ਚੁੱਕ ਸਮਾਰੋਹ ਸਬੰਧੀ ਜਾਰੀ ਕੀਤੇ ਗਏ ਪੱਤਰ ਸਿਰਫ਼ 9 ਕੌਂਸਲਰਾਂ ਨੂੰ ਹੀ ਭੇਜੇ ਗਏ, ਜਦਕਿ ਇਹ ਸੂਚਨਾ ਸਾਰੇ 15 ਕੌਂਸਲਰਾਂ ਨੂੰ ਦਿੱਤੀ ਜਾਣੀ ਚਾਹੀਦੀ ਸੀ ਤਾਂ ਜੋ ਸਾਰੇ ਮੈਂਬਰ ਇਕੱਠੇ ਸਹੁੰ ਚੁੱਕ ਸਕਣ। ਇਸ ਮੌਕੇ ਸ਼ਹਿਰੀ ਕਾਂਗਰਸ ਮੋਰਿੰਡਾ ਦੇ ਪ੍ਰਧਾਨ ਰਾਹੁਲ ਸ਼ਰਮਾ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਰਕੇਸ਼ ਕੁਮਾਰ ਬੱਗਾ ਵੀ ਹਾਜ਼ਰ ਸਨ।
 

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ