ਮੋਰਿੰਡਾ : ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਕਿੰਡਰਗਾਰਟਨ ਵਿਭਾਗ ਵਿੱਚ ਬੜੇ ਉਤਸ਼ਾਹ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਛੋਟੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵਾ ਪਹਿਨਿਆ ਹੋਇਆ ਸੀ। ਤੀਜ ਦੇ ਸਮਾਗਮ ਵਿੱਚ ਮਹਿੰਦੀ ਅਤੇ ਚੂੜੀਆਂ ਦੇ ਸਟਾਲ ਵਿਦਿਆਰਥੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਛੋਟੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਗਿੱਧਾ ਅਤੇ ਭੰਗੜਾ ਪੇਸ਼ ਕੀਤਾ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਰੈਂਪ ਵਾਕ ਵੀ ਕਰਵਾਈ ਗਈ, ਜਿਸ ਵਿੱਚ ਕਿੰਡਰਗਾਰਟਨ ਦੀ ਹਰ ਜਮਾਤ ਵਿੱਚੋਂ ‘ਮਿਸ ਤੀਜ’ ਦੀ ਚੋਣ ਕੀਤੀ ਗਈ। ਉਹਨਾਂ ਦੱਸਿਆ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ, ਰੀਤੀ ਰਿਵਾਜਾਂ ਅਤੇ ਸੱਭਿਆਚਾਰ ਨਾਲ ਜੋੜਨਾ ਹੈ।