Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਜਥੇਬੰਦੀਆਂ ਦੇ ਸੱਦੇ ’ਤੇ ਤਹਿਸੀਲ ਪਾਇਲ ਦੇ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੰਮ ਬੰਦ ਕਰਕੇ ਰੋਸ ਧਰਨਾ

August 06, 2026 07:24 PM
Rozana Sehaj times
ਲੁਧਿਆਣਾ  :  ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ), ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਤਹਿਸੀਲ ਪਾਇਲ ਦੇ ਮਨਿਸਟਰੀਅਲ ਕਰਮਚਾਰੀਆਂ ਨੇ ਕੰਮ ਬੰਦ ਕਰਕੇ ਰੋਸ ਧਰਨਾ ਦਿੱਤਾ। ਧਰਨੇ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ, ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕਰਨਾ, ਕੱਚੇ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨਾ ਅਤੇ ਹੋਰ ਜਾਇਜ਼ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਅਣਦੇਖੀ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਤਹਿਸੀਲ ਪਾਇਲ ਤੋਂ ਵੀ ਮਨਿਸਟਰੀਅਲ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੀ ਏਕਤਾ ਦਾ ਸਪੱਸ਼ਟ ਸੰਦੇਸ਼ ਦੇਣਗੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਮਹਾਂ ਰੈਲੀ ਵਿੱਚ ਪਹੁੰਚਣ ਅਤੇ ਆਪਣੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ। ਧਰਨੇ ਦੌਰਾਨ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। 

Have something to say? Post your comment