Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਹਾਲੀ ਦੇ ਪ੍ਰਮੁੱਖ ਸਕੂਲਾਂ ਨੇੜੇ ਟਰਾਂਸਪੋਰਟ ਵਿਭਾਗ ਦੀ ਵਿਸ਼ੇਸ਼ ਚੈਕਿੰਗ ਮੁਹਿੰਮ

August 06, 2026 07:40 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਰਵਉਚ ਤਰਜੀਹ ਦਿੰਦਿਆਂ ਟਰਾਂਸਪੋਰਟ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੋਹਾਲੀ ਦੇ ਪ੍ਰਮੁੱਖ ਵਿਦਿਅਕ ਅਦਾਰਿਆਂ ਨੇੜੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੰਜਾਬ ਸਰਕਾਰ ਦੀ ਸੇਫ ਸਕੂਲ ਵਹੀਕਲ ਪਾਲਿਸੀ ਅਤੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਚਲਾਨ ਕੀਤੇ ਗਏ। ਇਹ ਚੈਕਿੰਗ ਮਾਪਿਆਂ ਅਤੇ ਆਮ ਲੋਕਾਂ ਵੱਲੋਂ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਸਮੇਂ ਆਵਾਜਾਈ ਪ੍ਰਬੰਧਾਂ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਯਾਦਵਿੰਦਰਾ ਪਬਲਿਕ ਸਕੂਲ (ਵਾਈ.ਪੀ.ਐਸ.) ਅਤੇ ਲਾਰੈਂਸ ਪਬਲਿਕ ਸਕੂਲ ਦੇ ਆਲੇ-ਦੁਆਲੇ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦੀ ਅਗਵਾਈ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਕੀਤੀ। ਉਨ੍ਹਾਂ ਦੇ ਨਾਲ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ (ਏ.ਆਰ.ਟੀ.ਓ.) ਸ੍ਰੀ ਗਗਨਦੀਪ ਸਿੰਘ ਅਤੇ ਸ੍ਰੀ ਰੋਹਿਤ ਗਰਗ ਵੀ ਮੌਜੂਦ ਸਨ। ਚੈਕਿੰਗ ਦੌਰਾਨ ਸਕੂਲੀ ਬੱਸਾਂ, ਨਿੱਜੀ ਵੈਨਾਂ, ਆਟੋ-ਰਿਕਸ਼ਿਆਂ ਅਤੇ ਵਿਦਿਆਰਥੀਆਂ ਦੀ ਢੋਆ-ਢੁਆਈ ਕਰਨ ਵਾਲੇ ਹੋਰ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ 'ਤੇ ਹੀ ਚਲਾਨ ਕੀਤੇ ਗਏ। ਆਰ.ਟੀ.ਓ. ਸ੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਹੀਕਲ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਵਾਹਨਾਂ ਵਿੱਚ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ, ਸੀ.ਸੀ.ਟੀ.ਵੀ. ਕੈਮਰੇ, ਸਪੀਡ ਗਵਰਨਰ, ਫਸਟ ਏਡ ਬਾਕਸ ਅਤੇ ਫਾਇਰ ਐਕਸਟਿੰਗੂਸ਼ਰ ਵਰਗੀਆਂ ਲਾਜ਼ਮੀ ਸੁਰੱਖਿਆ ਸਹੂਲਤਾਂ ਦੀ ਘਾਟ, ਵੈਧ ਪਰਮਿਟ, ਫਿਟਨੈੱਸ ਸਰਟੀਫਿਕੇਟ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਕਮੀ ਵਰਗੀਆਂ ਉਲੰਘਣਾਵਾਂ ਸਾਹਮਣੇ ਆਈਆਂ। ਉਨ੍ਹਾਂ ਸਕੂਲ ਪ੍ਰਬੰਧਕਾਂ, ਵਾਹਨ ਆਪਰੇਟਰਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀ ਆਵਾਜਾਈ ਲਈ ਕੇਵਲ ਨਿਯਮਾਂ ਅਨੁਸਾਰ ਅਧਿਕਾਰਤ ਅਤੇ ਸੁਰੱਖਿਅਤ ਵਾਹਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਹੋਰ ਸਕੂਲਾਂ ਨੇੜੇ ਵੀ ਇਸ ਤਰ੍ਹਾਂ ਦੀਆਂ ਅਚਨਚੇਤ ਚੈਕਿੰਗ ਮੁ

ਆਰ.ਟੀ.ਓ. ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਏ.ਆਰ.ਟੀ.ਓ. ਸ੍ਰੀ ਗਗਨਦੀਪ ਸਿੰਘ ਅਤੇ ਸ੍ਰੀ ਰੋਹਿਤ ਗਰਗ ਮੋਹਾਲੀ ਦੇ ਸਕੂਲਾਂ ਨੇੜੇ ਸੇਫ ਸਕੂਲ ਵਹੀਕਲ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਦੇ ਹੋਏ।

 

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ