Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਗੱਤਕੇ ਦੀ ਗੌਰਵਮਈ ਪਰੰਪਰਾ ਨੂੰ ਨਵੀਆਂ ਬੁਲੰਦੀਆਂ

August 06, 2026 08:39 PM
Rozana Sehaj times
ਜੰਡਿਆਲਾ ਗੁਰੂ :  ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਕਰਵਾਏ ਗਏ ਜ਼ੋਨਲ ਗੱਤਕਾ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਗੱਤਕੇ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਸਾਬਤ ਕੀਤਾ। ਅਕੈਡਮੀ ਦੇ ਮੁੰਡਿਆਂ ਅਤੇ ਕੁੜੀਆਂ ਦੋਵਾਂ ਵਰਗਾਂ ਦੇ ਖਿਡਾਰੀਆਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਦੀ ਝੜੀ ਲਗਾਉਂਦਿਆਂ ਕਈ ਉਮਰ ਵਰਗਾਂ ਵਿੱਚ ਓਵਰਆਲ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਮੁੰਡਿਆਂ ਦੇ ਅੰਡਰ-19 ਵਰਗ ਨੇ 5 ਸੋਨੇ ਦੇ ਤਗਮੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਟੀਮ ਨੇ 5 ਸੋਨੇ ਦੇ, 5 ਚਾਂਦੀ ਦੇ ਅਤੇ 1 ਕਾਂਸੀ ਦਾ ਤਗਮਾ ਜਿੱਤਦਿਆਂ ਓਵਰਆਲ ਪਹਿਲਾ ਸਥਾਨ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-14 ਵਰਗ ਦੇ ਖਿਡਾਰੀਆਂ ਨੇ 8 ਚਾਂਦੀ ਦੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਓਵਰਆਲ ਦੂਜਾ ਸਥਾਨ ਪ੍ਰਾਪਤ ਕੀਤਾ। ਕੁੜੀਆਂ ਦੇ ਵਰਗ ਵਿੱਚ ਵੀ ਇੰਟਰਨੈਸ਼ਨਲ ਫਤਿਹ ਅਕੈਡਮੀ ਦਾ ਦਬਦਬਾ ਬਰਕਰਾਰ ਰਿਹਾ। ਅੰਡਰ-19 ਟੀਮ ਨੇ 9 ਸੋਨੇ ਦੇ ਤਗਮੇ ਜਿੱਤ ਕੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-17 ਟੀਮ ਨੇ 1 ਸੋਨੇ ਦਾ, 4 ਚਾਂਦੀ ਦੇ ਅਤੇ 4 ਕਾਂਸੀ ਦੇ ਤਗਮੇ ਜਿੱਤ ਕੇ ਓਵਰਆਲ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-14 ਟੀਮ ਨੇ 8 ਚਾਂਦੀ ਦੇ ਅਤੇ 3 ਕਾਂਸੀ ਦੇ ਤਗਮੇ ਜਿੱਤ ਕੇ ਓਵਰਆਲ ਦੂਜਾ ਸਥਾਨ ਆਪਣੇ ਨਾਮ ਕੀਤਾ। ਵਾਈਸ ਚੇਅਰਪਰਸਨ ਸਰਦਾਰਨੀ ਰਵਿੰਦਰ ਕੌਰ* ਨੇ ਵੀ ਸਮੂਹ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਸਫ਼ਲਤਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਦ੍ਰਿੜ੍ਹ ਇਰਾਦੇ, ਕੋਚਾਂ ਦੀ ਸਮਰਪਿਤ ਸਿਖਲਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇੰਟਰਨੈਸ਼ਨਲ ਫਤਿਹ ਅਕੈਡਮੀ ਭਵਿੱਖ ਵਿੱਚ ਵੀ ਗੱਤਕੇ ਦੇ ਖੇਤਰ ਵਿੱਚ ਆਪਣਾ ਇਹ ਜੇਤੂ ਸਫ਼ਰ ਇਸੇ ਤਰ੍ਹਾਂ ਜਾਰੀ ਰੱਖੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ