Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

August 06, 2026 08:43 PM
Rozana Sehaj times



ਚੰਡੀਗੜ੍ਹ : 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਰਫ਼ਤਾਰ ਟੂਲਸ ਐਂਡ ਟ੍ਰੈਵਲ ਕੰਪਨੀ, ਮੋਹਾਲੀ ਵਿੱਚ ਕੰਮ ਕਰਨ ਵਾਲੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕੁਰੂਕਸ਼ੇਤਰ, ਹਰਿਆਣਾ ਦੇ ਇੱਕ ਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਡਰਾਈਵਰ, ਜਿਸਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਨੇ ਸ਼ਿਕਾਇਤਕਰਤਾ ਤੋਂ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਸਮਝੌਤਾ ਕਰਨ ਬਦਲੇ 60,000  ਰੁਪਏ ਰਿਸ਼ਵਤ ਮੰਗੀ ਸੀ। ਇਸ ਉਪਰੰਤ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ ਸੌਦਾ 40,000 ਰੁਪਏ ਵਿੱਚ ਤੈਅ ਹੋ ਗਿਆ। ਰਿਸ਼ਵਤ ਨਾ ਦੇਣ ਦੇ ਇਰਾਦੇ ਨਾਲ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ