Thursday, November 12, 2026
BREAKING NEWS
• ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Chandigarh

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

August 06, 2026 08:48 PM
Rozana Sehaj times

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ  ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ। ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ  ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀ ਸਮਰਪਣ ਭਾਵਨਾ ਵਾਲੇ ਕਾਰਜ਼ ਕਾਰਨ ਹੀ ਸਮਾਂ ਰਹਿੰਦਿਆਂ ਪੰਜਾਬ ਰਾਜ ਵਿੱਚ 100 ਫ਼ੀਸਦ ਡਿਜੀਟਾਈਜੇਸ਼ਨ ਮੁਕੰਮਲ ਹੋ ਸਕਿਆ ਅਤੇ ਨਾਲ ਹੀ ਏ.ਐਸ.ਡੀ.ਡੀ. ਲਿਸਟਾਂ ਵਿਚ ਬਹੁਤ ਘੱਟ ਲੋਕ ਪਏ ਹਨ ਜਿਸ ਕਾਰਨ ਬਹੁਤ ਸੀਮਤ ਗਿਣਤੀ ਵਿਚ ਨੋਟਿਸ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਉਦੇਸ਼ ਯੋਗ ਵਿਅਕਤੀ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਹੈ ਅਤੇ ਅਯੋਗ ਵੋਟਰ ਨੂੰ ਸੂਚੀਆਂ ਵਿਚੋਂ ਬਾਹਰ ਕੱਢਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੋਟਿਸ ਪੀਰੀਅਡ ਦੌਰਾਨ ਸੂਬੇ ਦੇ ਨਾਗਰਿਕਾਂ ਨੂੰ ਸੁਵਿਧਾਜਨਕ ਮਾਹੌਲ ਮੁੱਹਈਆ ਕਰਵਾਉਣ ਸਾਡਾ ਸਾਰਿਆਂ ਮੁੱਢਲਾ ਫਰਜ਼ ਹੈ ਤਾਂ ਜ਼ੋ ਨਾਗਰਿਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਵੇ। ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜਿਵੇਂ ਐਸ.ਆਈ.ਆਰ. 2026 ਦੇ ਪਹਿਲੇ ਪੜਾਅ ਦੌਰਾਨ ਵੱਡ ਆਕਾਰੀ ਕੰਮ ਨੂੰ ਬਿਨ੍ਹਾਂ ਕਿਸੇ ਊਣਤਾਈਆਂ ਦੇ ਨੇਪਰੇ ਚਾੜ੍ਹਿਆ ਹੈ ਉਸੇ ਤਰ੍ਹਾਂ ਹੁਣ ਦਾਅਵਿਆਂ ਅਤੇ ਇਤਰਾਜਾਂ ਦੇ ਸਮੇਂ ਦੌਰਾਨ ਵੀ ਇਸ ਗੱਲ ਦਾ ਪੂਰਾ ਖਿਆਲ ਰੱਖਣਾ ਹੈ। ਉਨ੍ਹਾਂ ਕਿਹਾ ਕਿ ਐਸ. ਆਈ. ਆਰ. 2026 ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀਆਂ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਵਲੋਂ ਕਈ ਤਰ੍ਹਾਂ ਦੇ ਸ਼ੰਕੇ ਜ਼ਾਹਿਰ ਕੀਤੇ ਜਾ ਰਹੇ ਸਨ । ਉਨ੍ਹਾਂ ਕਿਹਾ ਕਿ ਚੋਣ ਅਮਲੇ ਦੇ ਪਾਰਦਰਸ਼ੀ ਅਤੇ ਜਵਾਬਦੇਹ ਕਾਰਜ਼ ਪ੍ਰਣਾਲੀ ਕਾਰਨ ਘਰੋਂ ਘਰੀਂ ਗਣਨਾ ਸ਼ੁਰੁ ਹੋਣ ਦੇ ਕੁਝ ਹੀ ਦਿਨਾਂ ਵਿਚ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਦੇ ਸਾਰੇ ਸ਼ੰਕੇ ਦੂਰ ਹੋ ਗਏ। ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਨੋਟਿਸ ਪੀਰੀਅਡ, ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਦੌਰਾਨ ਕੀਤਾ ਜਾਵੇਗਾ ਜ਼ੋ ਕਿ ਕੁਲ 57 ਦਿਨ ਬਣਦੇ ਹਨ। ਇਸ ਉਪਰੰਤ 12 ਅਕਤੂਬਰ 2026 ਨੂੰ ਫਾਈਨਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਡ੍ਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਉਪਰੰਤ ਆਪਣੇ ਨਾਲ ਸਬੰਧਤ ਜਾਣਕਾਰੀ ਨੂੰ ਜਲਦ ਤੋਂ ਜਲਦ ਜਾਂਚ ਲੈਣ ਤਾਂ ਜ਼ੋ ਸਮਾਂ ਰਹਿੰਦਿਆਂ ਇਤਰਾਜ਼ ਅਤੇ ਦਾਅਵੇ ਪੇਸ਼ ਕੀਤੇ ਜਾ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ 12 ਸਤੰਬਰ 2026 ਤੋਂ ਬਾਅਦ ਕਿਸੇ ਵੀ ਕਿਸਮ ਦਾ ਇਤਰਾਜ਼ ਅਤੇ ਦਾਅਵਾ ਸਵੀਕਾਰ ਨਹੀਂ ਕੀਤਾ ਜਾਵੇਗਾ। ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਨੂੰ  ਇਤਰਾਜ਼ ਅਤੇ ਦਾਅਵਾ ਦੇ ਕਾਲ, ਨੋਟਿਸ ਪੀਰੀਅਡ, ਇਤਰਾਜ਼ ਅਤੇ ਦਾਅਵਿਆਂ ਦੇ ਨਿਪਟਾਰੇ ਦੇ ਕਾਲ ਨਾਲ ਸਬੰਧਤ ਸਾਰੀਆਂ ਪ੍ਰੀਕਿਰਿਆਵਾਂ ਬਾਰੇ ਬਹੁਤ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ

Have something to say? Post your comment

More in Chandigarh

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, 6.63 ਲੱਖ ਨੌਕਰੀਆਂ ਪੈਦਾ ਹੋਣਗੀਆਂ: ਅਮਨ ਅਰੋੜਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ : ਅਨਿੰਦਿਤਾ ਮਿੱਤਰਾ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ