Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ

August 06, 2026 08:51 PM
Rozana Sehaj times

ਚੰਡੀਗੜ੍ਹ : 
ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ https://Ercms.punjab.gov.in 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ 'ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ। ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ। ਇਸ ਤੋਂ ਇਲਾਵਾ ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ 'ਮੇਰੀ ਰਸੋਈ' ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ