Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਚੀਮਾ

August 06, 2026 09:15 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਲ ਸੰਕਟ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਅਗਾਂਹਵਧੂ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਨਹਿਰਾਂ ਦੀ ਪੁਨਰ-ਸੁਰਜੀਤੀ, ਜਲ ਮਾਰਗਾਂ ਦੀ ਬਹਾਲੀ ਅਤੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਰਾਹੀਂ ਦਹਾਕਿਆਂ ਤੋਂ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਘਟੇ ਪੱਧਰ ‘ਚ ਸੁਧਾਰ ਲਈ ਅਣਥੱਕ ਯਤਨ ਕੀਤੇ ਹਨ। ਇਹ ਵਿਚਾਰ ਵਿੱਤ ਮੰਤਰੀ ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਮਤੇ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵੀ ਆਪਣੇ ਵਿਚਾਰ ਰੱਖੇ ਸਨ। ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਮਿਲੀ ਧਰਤੀ ਹੇਠਲੇ ਪਾਣੀ ਦੀ ਬਦ ਤੋਂ ਬਦਤਰ ਹੋਈ ਸਥਿਤੀ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪਿਛਲੇ 25 ਤੋਂ 30 ਸਾਲਾਂ ਤੋਂ ਧਰਤੀ ‘ਚੋਂ ਲਗਾਤਾਰ ਪਾਣੀ ਕੱਢਣ ਕਾਰਨ ਇਸਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਸੀ, ਜਿਸ ਕਾਰਨ ਕਿਸਾਨਾਂ ਨੂੰ ਮੋਟਰਾਂ ਲਈ ਹੋਰ ਡੂੰਘੇ ਬੋਰ ਕਰਨ ਅਤੇ ਬਿਜਲੀ ਦਾ ਲੋਡ ਵਧਾਉਣ ਲਈ ਮਜਬੂਰ ਹੋਣਾ ਪਿਆ। ਇਸ ਸਮੱਸਿਆ ਨਾਲ ਨਜਿੱਠਣ ਵਾਸਤੇ ਮੌਜੂਦਾ ਸਰਕਾਰ ਨੇ ਸੂਬੇ ਦੇ ਨਹਿਰੀ ਨੈੱਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਮਿਸ਼ਨ ਸ਼ੁਰੂ ਕੀਤਾ ਹੈ। ਸੂਬਾ ਸਰਕਾਰ ਨੇ 16,000 ਕਿਲੋਮੀਟਰ ਖਾਲਿਆਂ ਦੇ ਨਿਰਮਾਣ ਤੇ ਪੁਨਰ ਸੁਰਜੀਤੀ ਰਾਹੀਂ ਅਤੇ ਨਹਿਰਾਂ ਵਿੱਚ ਲਗਭਗ 39,049 ਕਿਊਸਿਕ ਪਾਣੀ ਛੱਡ ਕੇ, ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਹਰ ਖੇਤ ਤੱਕ ਪਹੁੰਚੇ।" ਇਨ੍ਹਾਂ ਪਹਿਲਕਦਮੀਆਂ ਦੇ ਉਸਾਰੂ ਨਤੀਜਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਇਨ੍ਹਾਂ ਵਿਆਪਕ ਯਤਨਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ ਦੇ ਅਨੇਕਾਂ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 3 ਤੋਂ 5 ਮੀਟਰ ਤੱਕ ਉੱਪਰ ਆ ਗਿਆ ਹੈ। ਇਸਦੇ ਨਾਲ ਹੀ ਧਰਤੀ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਨਿਕਾਸੀ ਦੀ ਬਜਾਏ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਵਰਤੋਂ ਨਾਲ ਕਣਕ ਅਤੇ ਝੋਨੇ ਦੇ ਝਾੜ ਵਿੱਚ 1 ਤੋਂ 2 ਕੁਇੰਟਲ ਪ੍ਰਤੀ ਏਕੜ ਵਾਧਾ ਹੋਇਆ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਸਿੱਧੇ ਤੌਰ ‘ਤੇ ਇਜ਼ਾਫਾ ਹੋਣ ਦੇ ਨਾਲ-ਨਾਲ ਬਿਜਲੀ ਦੀ ਖਪਤ ਘਟੀ ਹੈ ਤੇ ਕੁਦਰਤੀ ਊਰਜਾ ਦੀ ਬਚਤ ਹੋਈ ਹੈ।" ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਲਈ ਸੂਬਾ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, "ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੌਂਸਲਾਂ/ਕਰਪੋਰੇਸ਼ਨਾਂ ਨੇ ਕਿਸੇ ਵੀ ਨਵੇਂ ਬਿਲਡਿੰਗ ਸਾਈਟ ਪਲਾਨ ਦੀ ਮਨਜ਼ੂਰੀ ਲਈ ਰੇਨਵਾਟਰ ਰੀਚਾਰਜ ਪੁਆਇੰਟ ਲਾਜ਼ਮੀ ਕਰ ਦਿੱਤੇ ਹਨ। ਇਹ ਯਕੀਨੀ ਬਣਾਉਣ ਲਈ ਕਿ ਮੀਂਹ ਦਾ ਪਾਣੀ ਵਿਅਰਥ ਵਹਿਣ ਦੀ ਬਜਾਏ ਧਰਤੀ ਅੰਦਰ ਚੰਗੀ ਤਰ੍ਹਾਂ ਸਮਾਏ, ਸੂਬਾ ਸਰਕਾਰ ਨੇ ਕਈ ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਵੀ ਦਿੱਤੀ ਹੈ। ਕੁੱਲ 510 ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 192 ਛੱਪੜ-ਆਧਾਰਿਤ ਰੀਚਾਰਜ ਸਕੀਮਾਂ ਅਤੇ 246 ਨਹਿਰ-ਆਧਾਰਿਤ ਰੀਚਾਰਜ ਸਕੀਮਾਂ ਸ਼ਾਮਲ ਹਨ।" ਟਿਕਾਊ ਜਲ ਸੰਭਾਲ ਲਈ ਸਰਕਾਰ ਦੇ ਭਵਿੱਖੀ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬਾ ਸਰਕਾਰ ਸਾਡੇ ਮਹਾਨ ਗੁਰੂਆਂ ਦੁਆਰਾ ਦਿਖਾਏ ਗਏ ਮਾਰਗ 'ਤੇ ਚੱਲ ਰਹੀ ਹੈ, ਜੋ ਪਾਣੀ ਨੂੰ ਸਿਰਫ਼ ਕਿਸਾਨਾਂ ਲਈ ਸਿਰਫ਼ ਇੱਕ ਸਾਧਨ ਨਹੀਂ, ਸਗੋਂ ਪੂਰੇ ਜੀਵ ਮੰਡਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਹੱਤਵਪੂਰਨ ਜੀਵਨ-ਰੇਖਾ ਮੰਨਦੀ ਹੈ।"

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ