Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰਾ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼

August 06, 2026 09:26 PM
Rozana Sehaj times

ਅੰਮ੍ਰਿਤਸਰ : ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਯੂਆਰਐਲ https://www.instagram.com/bjp4india/reel/DbqvY3gAT_z ਅਤੇ ਹੋਰ ਅਜਿਹੇ ਯੂਆਰਐਲ ਅਪਲੋਡ ਕੀਤੇ ਹਨ, ਜਿਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ 4 ਅਗਸਤ, 2026 ਨੂੰ ਕੀਤੀ ਗਈ ਪ੍ਰੈਸ ਕਾਨਫਰੰਸ, ਜਿਸ ਰਾਹੀਂ ਪੰਜਾਬ ਪੁਲਿਸ ਦੁਆਰਾ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਸਬੰਧੀ ਤੱਥਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ, ਦੇ ਕੁਝ ਹਿੱਸਿਆਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਤਾਂ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਹੋਏ ਪ੍ਰਦਰਸ਼ਨਾਂ ਨੂੰ ਪਾਕਿ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲਾਂ ਨਾਲ ਜੋੜ ਕੇ ਦਿਖਾਇਆ ਜਾ ਸਕੇ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਦੀ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਕੁਝ ਵਿਅਕਤੀਆਂ ਨੇ ਜੰਤਰ-ਮੰਤਰ ਵਿਖੇ ਜਾ ਕੇ ਰੇਕੀ ਕੀਤੀ ਅਤੇ ਪੈਟਰੋਲ ਬੰਬਾਂ ਨਾਲ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਬਿਆਨ ਨਹੀਂ ਦਿੱਤਾ ਗਿਆ ਸੀ ਜਿਸ ਤੋਂ ਪ੍ਰਤੀਤ ਹੋਵੇ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ ਜਾਂ ਜੰਤਰ-ਮੰਤਰ ਪ੍ਰਦਰਸ਼ਨਕਾਰੀਆਂ ਦਾ ਮਾਡਿਊਲ ਨਾਲ ਕੋਈ ਸਬੰਧ ਹੈ। ਬੁਲਾਰੇ ਨੇ ਦੱਸਿਆ ਕਿ ਬਦਲੀ ਗਈ ਬੈਕਗ੍ਰਾਊਂਡ ਵਿਜ਼ੂਅਲ, ਵੀਡੀਓ ਦੀ ਚੋਣਵੇਂ ਢੰਗ ਨਾਲ ਕੀਤੀ ਅਡਿਟਿੰਗ ਅਤੇ ਨਾਲ ਦਿੱਤੇ ਕੈਪਸ਼ਨ/ਵਿਆਖਿਆ ਗਲਤ ਅਤੇ ਇਹ ਗੁਮਰਾਹਕੁੰਨ ਪ੍ਰਭਾਵ ਦਿੰਦੇ ਹਨ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਜੰਤਰ-ਮੰਤਰ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧਤ ਸਨ। ਭਾਵੇਂ ,ਪ੍ਰੈਸ ਕਾਨਫਰੰਸ ਦੀ ਆਡੀਓ ਅਤੇ ਤੱਥਾਂ  ਨੂੰ ਬਦਲਿਆ ਜਾਂ ਮੋਰਫ ਨਹੀਂ ਕੀਤਾ ਗਿਆ ਹੈ, ਪਰ https://www.instagram.com/bjp4india/reel/DbqvY3gAT_z ਅਤੇ ਹੋਰ ਯੂਆਰਐਲਜ਼ ’ਤੇ ਚੋਣਵੇਂ ਸੰਪਾਦਨ ਅਤੇ ਨਾਲ ਦਿੱਤੇ ਕੈਪਸ਼ਨ ਅਤੇ ਵੀਡੀਓ ਪ੍ਰੈਸ ਕਾਨਫਰੰਸ ਨੂੰ ਸਪੱਸ਼ਟ ਤੌਰ ’ਤੇ ਨਹੀਂ ਦਰਸਾਉਂਦੇ। ਇਹ ਅਜਿਹੀ ਕੋਸ਼ਿਸ਼ ਲਗਦੇ ਹਨ ਕਿ 4 ਅਗਸਤ, 2026 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਵੱਲੋਂ ਦਿੱਤਾ ਗਿਆ ਬਿਆਨ ਲੋਕਾਂ ਤੱਕ ਗਲਤ ਤੇ ਗੁਮਰਾਹਕੁੰਨ ਢੰਗ ਨਾਲ ਪੇਸ਼ ਹੋਵੇ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸੂਚਨਾ ਤਕਨਾਲੋਜੀ ਐਕਟ ਦੇ ਉਪਬੰਧਾਂ ਅਨੁਸਾਰ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ