Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿੱਚ ਤਿੰਨ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ

August 06, 2026 09:30 PM
Rozana Sehaj times
 
ਸਮਾਣਾ : ਪੰਜਾਬ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਨਮਾਦਾ ਅਤੇ ਗਾਜੇਵਾਸ ਵਿਖੇ ਕਰੀਬ 2.69 ਕਰੋੜ ਰੁਪਏ ਦੀ ਲਾਗਤ ਦੇ ਤਿੰਨ ਪ੍ਰਮੁੱਖ ਸੜਕੀ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਰਿਬਨ ਕੱਟ ਕੇ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ। ਇਸ ਮੌਕੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ 4.15 ਕਿਲੋਮੀਟਰ ਲੰਬੀ ਸੜਕ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ ਅਤੇ ਇਸ ਦੇ ਨਿਰਮਾਣ ਉੱਤੇ ਕਰੀਬ 2.46 ਕਰੋੜ ਰੁਪਏ ਖ਼ਰਚ ਹੋਵੇਗਾ। ਇਹ ਸੜਕ ਇਸ ਖੇਤਰ ਦੇ ਕਈ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਚੇਅਰਮੈਨ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਇਹਨਾਂ ਸੜਕਾਂ ਨੂੰ ਬਣਾਉਣ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਮਾਗਮ ਦੇ ਅੰਤ ਵਿੱਚ ਸਥਾਨਕ ਆਗੂਆਂ ਵੱਲੋਂ ਚੇਅਰਮੈਨ ਸ. ਬਰਸਟ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

Have something to say? Post your comment