Thursday, October 01, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਵਿਦਿਆਰਥੀਆਂ ਤੇ ਆਮ ਲੋਕਾਂ ਨੇ ਮਿਲ ਕੇ ਪਟਿਆਲਾ ਦੀਆਂ ਪੰਜ ਪ੍ਰਮੁੱਖ ਸੜਕਾਂ ਦੀ ਸਫ਼ਾਈ ਕੀਤੀ

August 06, 2026 09:33 PM
Arvinder Singh
ਪਟਿਆਲਾ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਗਰ ਨਿਗਮ, ਪਟਿਆਲਾ ਦੇ ਸਹਿਯੋਗ ਨਾਲ ਆਪਣੀ ਵਡਮੁੱਲੀ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਤਹਿਤ ਨਾਭਾ ਰੋਡ, ਇਨਕਮ ਟੈਕਸ ਰੋਡ, ਜੇਲ੍ਹ-ਭਾਦਸੋਂ ਰੋਡ, ਘੁੰਮਣ ਰੋਡ ਅਤੇ ਪ੍ਰਤਾਪ ਨਗਰ ਰੋਡ 'ਤੇ ਸਫ਼ਾਈ ਮੁਹਿੰਮ ਚਲਾਈ।ਇਸ ਦੌਰਾਨ ਇਨ੍ਹਾਂ ਪੰਜ ਸੜਕਾਂ ਤੋਂ ਛੇ ਸੰਸਥਾਵਾਂ ਵੱਲੋਂ ਲਗਭਗ 1700 ਕਿਲੋਗ੍ਰਾਮ ਕੂੜਾ ਇਕੱਠਾ ਕੀਤਾ ਗਿਆ। ਇਸ ਮੁਹਿੰਮ ਵਿੱਚ ਬਲਾਸਮ ਸੀਨੀਅਰ ਸੈਕੰਡਰੀ ਸਕੂਲ, ਸੇਂਟ ਪੀਟਰਜ਼ ਸਕੂਲ, ਸਿਵਲ ਲਾਈਨ ਸਕੂਲ ਅਤੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਕਿਹਾ, ਅਪ੍ਰੈਲ 2026 ਵਿੱਚ ਸ਼ੁਰੂ ਕੀਤਾ ਗਿਆ ਮਿਸ਼ਨ ਕਲੀਨ ਪਟਿਆਲਾ ਹੁਣ ਇੱਕ ਸ਼ਹਿਰ-ਪੱਧਰੀ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ। ਮੁਹਿੰਮ ਦੇ ਪਹਿਲੇ ਪੜਾਅ ਵਿੱਚ ਲਗਭਗ 30 ਸੰਸਥਾਵਾਂ ਨੇ ਭਾਗ ਲੈਂਦਿਆਂ 30 ਤੋਂ ਵੱਧ ਜਨਤਕ ਸਥਾਨਾਂ ਨੂੰ ਸਫ਼ਾਈ ਅਤੇ ਵਾਤਾਵਰਣ ਸੰਭਾਲ ਲਈ ਗੋਦ ਲਿਆ। ਇਨ੍ਹਾਂ ਵਿੱਚ 18 ਸਕੂਲ, 10 ਕਾਲਜ ਅਤੇ ਪਟਿਆਲਾ ਸ਼ਹਿਰ ਦੀਆਂ ਚਾਰ ਸਰਕਾਰੀ ਸੰਸਥਾਵਾਂ ਸ਼ਾਮਲ ਹਨ। ਜੁਲਾਈ 2026 ਵਿੱਚ ਸ਼ੁਰੂ ਹੋਏ ਦੂਜੇ ਪੜਾਅ ਦੌਰਾਨ ਹੋਰ ਪੰਜ ਸੰਸਥਾਵਾਂ ਇਸ ਅਭਿਆਨ ਨਾਲ ਜੁੜੀਆਂ, ਜਿਸ ਨਾਲ ਭਾਗ ਲੈਣ ਵਾਲੀਆਂ ਸੰਸਥਾਵਾਂ ਦੀ ਕੁੱਲ ਗਿਣਤੀ 37 ਹੋ ਗਈ ਹੈ। ਚੇਅਰਪਰਸਨ ਨੇ ਸਾਰੀਆਂ ਸਮਾਜਿਕ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ (ਐਨਜੀਓਜ਼) ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

Have something to say? Post your comment