Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਜੁਲਾਈ ਮਹੀਨੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 5165 ਚਲਾਨ ਕੱਟੇ ਗਏ : ਡਿਪਟੀ ਕਮਿਸ਼ਨਰ

August 06, 2026 09:53 PM
Rozana Sehaj times
 
 
ਬਠਿੰਡਾ : ਜੁਲਾਈ ਮਹੀਨੇ ਜ਼ਿਲ੍ਹਾ ਬਠਿੰਡਾ 'ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਦੇ 5165 ਚਲਾਨ ਕੱਟੇ ਗਏ ਅਤੇ ਰੁਪਏ 66 ਲੱਖ ਦੇ ਜੁਰਮਾਨੇ ਪਾਏ ਗਏ। ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਇਹ ਜਾਣਕਾਰੀ ਅੱਜ ਜ਼ਿਲ੍ਹਾ ਪੱਧਰੀ ਰੋਡ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚ ਟਰਾਂਸਪੋਰਟ ਅਥਾਰਿਟੀ ਦਫਤਰ ਅਤੇ ਟ੍ਰੈਫਿਕ ਪੁਲਿਸ ਬਠਿੰਡਾ ਵੱਲੋਂ ਕੀਤੇ ਗਏ ਚਲਾਨ ਸ਼ਾਮਲ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਨਾਬਾਲਗਾਂ ਵੱਲੋਂ ਕੀਤੀ ਜਾਣ ਵਾਲੀ ਡ੍ਰਾਈਵਿੰਗ ਨੂੰ ਠੱਲ ਪਾਉਣ ਲਈ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਬਾਹਰ ਨਿਰੰਤਰ ਚੈਕਿੰਗ ਕੀਤੀ ਜਾਵੇ। ਨਾਲ ਹੀ ਕਿਹਾ ਕਿ ਇਹ ਚੈਕਿੰਗ ਸਕੂਲਾਂ ਅਤੇ ਕਾਲਜਾਂ ਦੇ ਛੁੱਟੀ ਸਮੇਂ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਸਕੂਲਾਂ ਦੀਆਂ ਬੱਸਾਂ, ਵੈਨ, ਰਿਕਸ਼ਾ ਆਦਿ ਦੀ ਸਮੇਂ-ਸਮੇਂ ਸਿਰ ਚੈਕਿੰਗ ਕਰਦਿਆਂ ਕਾਰਵਾਈ ਕੀਤੀ ਜਾਵੇ। ਇਸ ਚੈਕਿੰਗ ਦੌਰਾਨ ਗੱਡੀਆਂ ਦੇ ਬੁਨਿਆਦੀ ਢਾਂਚੇ ਜਿਵੇਂ ਕਿ ਦਰੁਸਤ ਟਾਇਰ, ਬਰੇਕਾਂ, ਗੇਅਰ, ਕਲੱਚ ਪਲੇਟਾਂ ਸਬੰਧੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
 
ਉਨ੍ਹਾਂ ਨਿਰਦੇਸ਼ ਦਿੱਤੇ ਹੈਲਮੇਟ ਦਾ ਉਪਯੋਗ ਵੀ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਉਹ ਫੇਰ ਵੀ ਹੈਲਮੇਟ ਦੀ ਵਰਤੋਂ ਨਹੀਂ ਹੁੰਦੀ ਤਾਂ ਉਨ੍ਹਾਂ ਖਿਲਾਫ ਐਕਸ਼ਨ ਲਿਆ ਜਾਵੇ। ਇਸ ਤੋਂ ਇਲਾਵਾ ਈ-ਰਿਕਸ਼ਾ ਦੀ ਚੈਕਿੰਗ, ਜੁਗਾੜ ਗੱਡੀਆਂ ਦੇ ਚੱਲਣ 'ਤੇ ਪੂਰਨ ਰੋਕ, ਦੋ ਤੋਂ ਵੱਧ ਲੋਕਾਂ ਦੇ ਦੋ ਪਹੀਆ ਵਾਹਨ ਉੱਤੇ ਬੈਠਣ ਦੀ ਮਨਾਹੀ, ਜ਼ਿਲ੍ਹੇ ਦੇ ਟ੍ਰੈਫਿਕ ਸਮੱਸਿਆ ਵਾਲੇ ਇਲਾਕਿਆਂ ਚ ਰਿਫਲੈਕਟਰ ਲਗਾਉਣ ਸਬੰਧੀ ਕਾਰਵਾਈ ਅਤੇ ਟ੍ਰੈਫਿਕ ਬੋਰਡ ਲਗਾਉਣ ਸਬੰਧੀ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਟਰੱਕ ਯੂਨੀਅਨ ਆਦਿ ਵਿਖੇ ਟ੍ਰੈਫਿਕ ਰੂਲਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਰੋਜ਼ ਵਰਕਸ਼ਾਪ ਜਾਂ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ । 

Have something to say? Post your comment