Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਵਿਸ਼ੇਸ਼ ਗਹਿਰੀ ਸੁਧਾਈ : ਵੋਟਰ ਸੂਚੀ ਮੁਢਲੀ ਪ੍ਰਕਾਸ਼ਨਾਂ 13 ਅਗਸਤ ਨੂੰ, ਜ਼ਿਲ੍ਹਾ ਚੋਣ ਅਫਸਰ

August 06, 2026 09:56 PM
Rozana Sehaj times
 ਬਠਿੰਡਾ :    ਜ਼ਿਲ੍ਹਾ ਚੋਣ ਅਫ਼ਸਰ  ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ਰਾਜ ਵਿੱਚ ਐਲਾਨੇ ਗਏ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਸਿਵ ਰਿਵੀਜ਼ਨ-2026) ਹੇਠ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ 100% ਮੁਕੰਮਲ ਹੋ ਚੁੱਕਾ ਹੈ। ਜਿੰਨਾਂ ਵੋਟਰਾ ਦੇ ਫਾਰਮ ਬੀ.ਐੱਲ. ਓ. ਪਾਸ ਜਮ੍ਹਾਂ ਹੋ ਗਏ ਹਨ, ਉਨ੍ਹਾਂ ਦਾ ਨਾਮ ਮੁਢਲੀ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ ਕੀਤੀ ਜਾਵੇਗੀ। ਜੇਕਰ ਕਿਸੇ ਵੀ ਯੋਗ ਵੋਟਰ ਦਾ ਨਾਮ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਿਲ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਹ ਫਾਰਮ ਨੰਬਰ-6 ਭਰ ਕੇ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਕਿਹਾ ਕਿ 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਣਾ ਹੈ। ਉਕਤ ਪੀਰੀਅਡ ਅਨੁਸਾਰ 2 ਕੈਟਾਗਿਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣੇ ਹਨ, ਜਿਨ੍ਹਾਂ ਚ 2003 ਵੋਟਰ ਸੂਚੀ ਡਾਟਾ ਦੇ ਅਨਮੈਪਡ ਵੋਟਰ ਅਤੇ ਗ਼ਲਤ ਵੇਰਵੇ ਵਾਲੇ ਵੋਟਰਾਂ ਦੀਆਂ ਸੂਚੀਆਂ ਸ਼ਾਮਲ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 1053091 ਵੋਟਰਾਂ ਵਿੱਚੋਂ 1004099 ਵੋਟਰ ਮੈਪ ਹੋਏ ਹਨ ਅਤੇ 48992 ਵੋਟਰ ਅਨਮੈਪ ਰਹਿ ਗਏ ਹਨ, ਜਿਨ੍ਹਾਂ ਦਾ 2003 ਦਾ ਰਿਕਾਰਡ ਨਹੀਂ ਮਿਲਿਆ। ਇਨ੍ਹਾਂ ਵੋਟਰਾਂ ਨੂੰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ। ਜਿਸਦੇ ਸਬੰਧ ਵਿੱਚ ਇਹ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਗਏ 12 ਦਸਤਾਵੇਜਾਂ ਵਿੱਚੋਂ ਦਰੁਸਤ ਦਸਤਾਵੇਜ਼ ਦੇ ਕੇ ਆਪਣਾ ਨੋਟਿਸ ਫਾਇਲ ਕਰਵਾ ਸਕਦੇ ਹਨ। ਇਸ ਸਬੰਧੀ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਸਬੰਧਤ ਚੋਣਕਾਰ ਰੇਜਿਸਟ੍ਰੇਸ਼ਨ ਅਫਸਰ ਪਾਸੋਂ ਕੀਤਾ ਜਾਵੇਗਾ। ਇਸ ਤਰ੍ਹਾਂ ਇਸ ਸਮੇਂ ਜ਼ਿਲ੍ਹੇ ਵਿੱਚ ਗ਼ਲਤ ਵੋਟਰਾਂ ਵੇਰਵਿਆਂ ਵਾਲੇ ਵੋਟਰਾਂ ਦੀ ਗਿਣਤੀ 104393 ਹੈ। ਇਹ ਵੋਟਰ ਮੌਜੂਦਾ ਵੋਟਰ ਸੂਚੀ ਨਾਲ ਮੈਪ ਤਾਂ ਹੋ ਗਏ ਹਨ, ਕਪਰੰਤੂ ਇਹਨਾਂ ਵੋਟਰਾਂ ਦੀ ਮੌਜੂਦਾ ਵੋਟਰ ਸੂਚੀ ਅਤੇ 2003 ਦੀ ਵੋਟਰ ਸੂਚੀ ਵਿੱਚ ਗਲਤ ਹਨ। ਇਹਨਾਂ ਵੋਟਰਾਂ ਨੂੰ ਵੀ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਨੋਟਿਸ ਜਾਰੀ ਕੀਤੇ ਜਾਣਗੇ। ਜਿਸਦੇ ਸਬੰਧ ਵਿੱਚ ਵੋਟਰ ਵੱਲੋਂ ਵੇਰਵਿਆਂ ਸਬੰਧੀ ਸਹੀ ਦਸਤਾਵੇਜ ਜਮ੍ਹਾਂ ਕਰਵਾ ਕੇ ਆਪਣੇ ਨੋਟਿਸ ਨੂੰ ਫਾਈਲ ਕਰਵਾ ਸਕਦੇ ਹਨ।
 
 

Have something to say? Post your comment