Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

ਅੰਬਾਲਾ ਦੇ ਪੰਜੋਖਰਾ ਸਾਹਿਬ ਵਿੱਚ ਬਣੇਗੀ ਸੀ.ਐਚ.ਸੀ., ਰੇਵਾੜੀ ਦੇ ਸਾਂਗਵਾੜੀ ਪਿੰਡ ਵਿੱਚ ਖੁੱਲ੍ਹੇਗੀ ਨਵੀਂ ਪੀ.ਐਚ.ਸੀ.

August 07, 2026 03:43 PM
Rozana Sehaj times

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਰਾਜ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਵੱਧ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਇੱਕ ਪ੍ਰਾਇਮਰੀ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਇੱਕ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹਣ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਅੰਬਾਲਾ ਅਤੇ ਰੇਵਾੜੀ ਜ਼ਿਲ੍ਹਿਆਂ ਦੇ ਹਜ਼ਾਰਾਂ ਗ੍ਰਾਮੀਣਾ ਨੂੰ ਆਪਣੇ ਨੇੜਲੇ ਇਲਾਕਿਆਂ ਵਿੱਚ ਹੀ ਬਿਹਤਰ ਅਤੇ ਆਧੁਨਿਕ ਇਲਾਜ ਦੀਆਂ ਸਹੂਲਤਾਂ ਮਿਲ ਸਕਣਗੀਆਂ। ਸੂਬੇ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2 ਮਾਰਚ 2026 ਨੂੰ ਪੇਸ਼ ਬਜਟ ਦੌਰਾਨ ਜਨਤਾ ਨਾਲ ਜੁੜੇ ਕਈ ਅਹਿਮ ਐਲਾਨ ਕੀਤੇ ਸਨ। ਉਸ ਘੋਸ਼ਣਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੰਬਾਲਾ ਜ਼ਿਲ੍ਹੇ ਦੇ ਪੰਜੋਖਰਾ ਸਾਹਿਬ ਸਥਿਤ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਵਜੋਂ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਹਸਪਤਾਲ ਦੇ ਅਪਗ੍ਰੇਡ ਹੋਣ ਨਾਲ ਪੰਜੋਖਰਾ ਸਾਹਿਬ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਐਮਰਜੈਂਸੀ ਸੇਵਾਵਾਂ, ਮਾਹਰ ਡਾਕਟਰਾਂ ਅਤੇ ਬਿਹਤਰ ਇਨਡੋਰ ਮਰੀਜ਼ ਸਹੂਲਤਾਂ ਦਾ ਲਾਭ ਆਪਣੇ ਘਰ ਦੇ ਨੇੜੇ ਹੀ ਮਿਲੇਗਾ। ਇਸ ਦੇ ਨਾਲ ਹੀ, ਸਿਹਤ ਮੰਤਰੀ ਨੇ ਦੂਜੇ ਮਹੱਤਵਪੂਰਨ ਫੈਸਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਸਾਂਗਵਾੜੀ ਵਿੱਚ ਇੱਕ ਨਵਾਂ ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਸਾਂਗਵਾੜੀ ਵਿੱਚ ਨਵੀਂ ਪੀ.ਐਚ.ਸੀ. ਖੁੱਲ੍ਹਣ ਨਾਲ ਇਸ ਖੇਤਰ ਦੇ ਗ੍ਰਾਮੀਣਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਅਤੇ ਮੁੱਢਲੀ ਜਾਂਚ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਜਾਂ ਵੱਡੇ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸਰਕਾਰ ਦੇ ਇਨ੍ਹਾਂ ਦੋਵਾਂ ਫੈਸਲਿਆਂ ਨਾਲ ਪੇਂਡੂ ਖੇਤਰ ਵਿੱਚ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ਦੀਆਂ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਵੱਧ ਆਸਾਨ ਤੇ ਮਜ਼ਬੂਤ ਹੋਵੇਗੀ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ