Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

ਹਰਿਆਣਾ ਸਰਕਾਰ ਨੇ ਚੰਡੀਗੜ੍ਹ ਅਤੇ ਪੰਚਕੂਲਾ ਸਥਿਤ ਸਰਕਾਰੀ ਮਕਾਨਾਂ ਲਈ ਮੰਗੀਆਂ ਅਰਜ਼ੀਆਂ

August 07, 2026 04:02 PM
Rozana Sehaj times

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਚੰਡੀਗੜ੍ਹ ਅਤੇ ਪੰਚਕੂਲਾ ਸਥਿਤ ਸਰਕਾਰੀ ਮਕਾਨਾਂ ਦੀ ਅਲਾਟਮੈਂਟ ਲਈ ਆਨਲਾਈਨ ਅਰਜ਼ੀਆਂ ਸੱਦੀਆਂ ਹਨ। ਇੱਛੁਕ ਯੋਗ ਕਰਮਚਾਰੀ https://awas.haryanapwd.gov.in ਪੋਰਟਲ 'ਤੇ ਅਰਜ਼ੀ ਦੇ ਸਕਦੇ ਹਨ। ਆਉਟ ਆਫ ਟਰਨ ਅਲਾਟਮੈਂਟ (ਮੈਡੀਕਲ ਆਧਾਰ) ਲਈ ਆਨਲਾਈਨ ਜਮ੍ਹਾਂ ਕਰਵਾਉਣ ਜਾਂ ਅਰਜ਼ੀ ਅਪਡੇਟ ਕਰਨ ਅਤੇ ਤਰਜੀਹਾਂ ਭਰਨ ਦੀ ਮਿਆਦ 12 ਅਗਸਤ, 2026 (ਰਾਤ 11.59 ਵਜੇ ਤੱਕ) ਨਿਰਧਾਰਤ ਕੀਤੀ ਗਈ ਹੈ। ਸਾਰੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ, ਅਰਜ਼ੀ ਅਪਡੇਟ ਕਰਨ ਅਤੇ ਰਿਹਾਇਸ਼ ਦੀ ਤਰਜੀਹ ਭਰਨ ਦੀ ਮਿਆਦ 24 ਅਗਸਤ, 2026 (ਰਾਤ 11.59 ਵਜੇ ਤੱਕ) ਰਹੇਗੀ। ਪੋਰਟਲ 'ਤੇ ਅਸਥਾਈ ਸਿਨਓਰਿਟੀ ਲਿਸਟ 27 ਅਗਸਤ, 2026 ਨੂੰ ਪ੍ਰਕਾਸ਼ਤ ਕੀਤੀ ਜਾਵੇਗੀ। ਇਸ ਸੂਚੀ 'ਤੇ ਇਤਰਾਜ਼ ਅਤੇ ਦਾਵੇ 31 ਅਗਸਤ ਤੋਂ 2 ਸਤੰਬਰ, 2026 (ਰਾਤ 11.59 ਵਜੇ ਤੱਕ) ਦਰਜ ਕਰਵਾਏ ਜਾ ਸਕਣਗੇ। ਅੰਤਮ ਸਿਨਓਰਿਟੀ ਲਿਸਟ 14 ਸਤੰਬਰ, 2026 ਨੂੰ ਜਾਰੀ ਕੀਤੀ ਜਾਵੇਗੀ, ਜਦੋਂ ਕਿ 25 ਸਤੰਬਰ, 2026 ਤੋਂ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਬਿਨੈਕਾਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਮੌਜੂਦਾ ਅਲਾਟਮੈਂਟ ਚੱਕਰ ਲਈ ਅਰਜ਼ੀ ਦੇਣ ਜਾਂ ਤਰਜੀਹ ਭਰਨ ਤੋਂ ਪਹਿਲਾਂ ਆਪਣੇ ਸਬੰਧਤ ਵਿਭਾਗ ਜਾਂ ਦਫ਼ਤਰ ਤੋਂ ਐਚ.ਆਰ.ਐਮ.ਐਸ. (ਹਿਯੂਮਨ ਰਿਸੋਰਸ ਮੈਨੇਜਮੈਂਟ ਸਿਸਟਮ) ਵਿੱਚ ਉਪਲਬਧ ਵੇਰਵੇ ਨੂੰ ਜ਼ਰੂਰ ਅਪਡੇਟ ਕਰਵਾ ਲੈਣ। ਬਿਨੈਕਾਰਾਂ ਦੀ ਸਿਨਓਰਿਟੀ ਲਿਸਟ ਐਚ.ਆਰ.ਐਮ.ਐਸ. ਪੋਰਟਲ ਤੋਂ ਪ੍ਰਾਪਤ ਵੇਰਵਿਆਂ ਦੇ ਆਧਾਰ 'ਤੇ ਤਿਆਰ ਕੀਤੀ ਜਾਵੇਗੀ। ਆਵਾਸ ਪੋਰਟਲ 'ਤੇ ਅਰਜ਼ੀ ਜਮ੍ਹਾਂ ਕਰਵਾਉਣ ਜਾਂ ਅਪਡੇਟ ਕਰਨ ਤੋਂ ਬਾਅਦ ਐਚ.ਆਰ.ਐਮ.ਐਸ. ਡੇਟਾ ਵਿੱਚ ਸੋਧ ਜਾਂ ਸਿਨਓਰਿਟੀ ਸੰਬੰਧੀ ਕਿਸੇ ਵੀ ਇਤਰਾਜ਼ ਜਾਂ ਦਾਵੇ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਲਈ ਬਿਨੈਕਾਰ ਖੁਦ ਜ਼ਿੰਮੇਵਾਰ ਹੋਣਗੇ।

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ