Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Haryana

ਐਚ.ਐਸ.ਐਸ.ਸੀ. ਦਾ ਸਾਲਾਨਾ ਭਰਤੀ ਕੈਲੰਡਰ ਜਲਦੀ ਹੋਵੇਗਾ ਜਾਰੀ, ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਦੀ ਸਮਾਂਬੱਧ ਜਾਣਕਾਰੀ ਮਿਲੇਗੀ : ਮੁੱਖ ਮੰਤਰੀ

August 07, 2026 04:20 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨੌਜਵਾਨਾਂ ਦੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈ ਕੇ ਭਰਤੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਸਮਾਂਬੱਧ ਅਤੇ ਉਮੀਦਵਾਰ ਹਿਤੇਸ਼ੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕਾਰਜ ਕਰ ਰਹੀ ਹੈ। ਇਸੇ ਲੜੀ ਵਿੱਚ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐਚ.ਐਸ.ਐਸ.ਸੀ.) ਦਾ ਸਾਲਾਨਾ ਭਰਤੀ ਕੈਲੰਡਰ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਜਲਦੀ ਜਾਰੀ ਕੀਤਾ ਜਾਵੇਗਾ। ਇਸ ਨਾਲ ਉਮੀਦਵਾਰਾਂ ਨੂੰ ਸਾਲ ਭਰ ਦੀ ਭਰਤੀ ਪ੍ਰਕਿਰਿਆ, ਅਰਜ਼ੀ, ਪ੍ਰੀਖਿਆ, ਨਤੀਜਾ ਅਤੇ ਨਿਯੁਕਤੀ ਦੀ ਸੰਭਾਵਿਤ ਸਮਾਂ-ਸੀਮਾ ਦੀ ਪਹਿਲਾਂ ਤੋਂ ਜਾਣਕਾਰੀ ਮਿਲ ਸਕੇਗੀ ਅਤੇ ਉਹ ਆਪਣੀ ਤਿਆਰੀ ਬਿਹਤਰ ਢੰਗ ਨਾਲ ਕਰ ਸਕਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਸੋਨੀਪਤ ਵਿੱਚ "ਛਾਤਰ ਸੰਵਾਦ ਮੁੱਖ ਮੰਤਰੀ ਦੇ ਨਾਲ" ਪ੍ਰੋਗਰਾਮ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਆਲਾਂ ਦਾ ਜਵਾਬ ਦੇ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਇੱਕ-ਇੱਕ ਕਰਕੇ ਵਿਦਿਆਰਥੀ ਦੇ ਸੁਆਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਦੀਆਂ ਸ਼ੰਕਾਵਾਂ ਨੂੰ ਦੂਰ ਕੀਤਾ। ਨਾਲ ਹੀ ਉਨ੍ਹਾਂ ਦੇ ਸੁਝਾਵਾਂ 'ਤੇ ਵੀ ਸਕਾਰਾਤਮਕ ਕਦਮ ਚੁੱਕਣ ਦਾ ਭਰੋਸਾ ਦਿੱਤਾ। ਸੰਵਾਦ ਦੌਰਾਨ ਵਿਦਿਆਰਥੀ ਅੰਜਲੀ ਨੇ ਐਚ.ਐਸ.ਐਸ.ਸੀ. ਦਾ ਸਾਲਾਨਾ ਭਰਤੀ ਕੈਲੰਡਰ ਜਾਰੀ ਕਰਨ ਦਾ ਸੁਝਾਅ ਦਿੱਤਾ। ਇਸ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਲੋਕ ਸੇਵਾ ਆਯੋਗ (ਐਚ.ਪੀ.ਐਸ.ਸੀ.) ਦਾ ਸਾਲਾਨਾ ਕੈਲੰਡਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਐਚ.ਐਸ.ਐਸ.ਸੀ. ਦਾ ਸਾਲਾਨਾ ਭਰਤੀ ਕੈਲੰਡਰ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਭਰਤੀਆਂ ਕਰਮਚਾਰੀਆਂ ਦੇ ਸੇਵਾਮੁਕਤ ਹੋਣ ਨਾਲ ਜੁੜੀਆਂ ਹੁੰਦੀਆਂ ਹਨ, ਇਸ ਲਈ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਵਿਵਸਥਿਤ ਕੈਲੰਡਰ ਤਿਆਰ ਕੀਤਾ ਜਾ ਰਿਹਾ ਹੈ। ਇਸ ਨਾਲ ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਦੀ ਪੂਰਵ ਜਾਣਕਾਰੀ ਮਿਲੇਗੀ ਅਤੇ ਉਹ ਆਪਣੀ ਤਿਆਰੀ ਹੋਰ ਵਧੀਆ ਢੰਗ ਨਾਲ ਕਰ ਸਕਣਗੇ। ਵਿਦਿਆਰਥੀ ਨੀਰਜ ਨੇ ਸੀ.ਈ.ਟੀ. ਦੇ ਆਧਾਰ 'ਤੇ ਵੱਖ-ਵੱਖ ਭਰਤੀਆਂ ਵਿੱਚ ਯੋਗਤਾ ਅਤੇ ਭਰਤੀ ਪ੍ਰੀਖਿਆਵਾਂ ਦੇ ਸਪੱਸ਼ਟ ਸਿਲੇਬਸ ਦੇ ਸੰਬੰਧ ਵਿੱਚ ਆਪਣੀ ਉਤਸੁਕਤਾ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੀ.ਈ.ਟੀ. ਲਾਗੂ ਕਰਨ ਦਾ ਉਦੇਸ਼ ਨੌਜਵਾਨਾਂ ਨੂੰ ਵਾਰ-ਵਾਰ ਮੁੱਢਲੀਆਂ ਪ੍ਰੀਖਿਆਵਾਂ ਦੇਣ ਦੀ ਪਰੇਸ਼ਾਨੀ ਤੋਂ ਰਾਹਤ ਦੇਣਾ ਅਤੇ ਭਰਤੀ ਪ੍ਰਕਿਰਿਆ ਨੂੰ ਸਰਲ ਬਣਾਉਣਾ ਹੈ। ਵਿਦਿਆਰਥੀ ਵਰਸ਼ਾ ਨੇ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਪ੍ਰਤਿਭਾਵਾਨ ਵਿਦਿਆਰਥੀਆਂ ਲਈ ਕੋਚਿੰਗ ਸਕਾਲਰਸ਼ਿਪ ਯੋਜਨਾ ਲਾਗੂ ਕਰਨ ਦਾ ਸੁਝਾਅ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਵਿਦਿਆਰਥੀ-ਵਿਦਿਆਰਥਣਾਂ ਲਈ ਅਨੇਕਾਂ ਭਲਾਈ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਉਪਲਬਧ ਕਰਾਉਣ ਦੇ ਇਸ ਸੁਝਾਅ 'ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਵਿਦਿਆਰਥੀ ਨਿਤਿਨ ਨੇ ਸਰਕਾਰੀ ਭਰਤੀਆਂ ਵਿੱਚ ਸਮਾਂਬੱਧ ਵੇਟਿੰਗ ਲਿਸਟ ਜਾਰੀ ਕਰਨ ਦਾ ਸੁਝਾਅ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਚੁਣੇ ਗਏ ਉਮੀਦਵਾਰ ਨਿਰਧਾਰਤ ਸਮੇਂ ਵਿੱਚ ਕਾਰਜਭਾਰ ਗ੍ਰਹਿਣ ਨਹੀਂ ਕਰਦੇ ਹਨ ਤਾਂ ਖਾਲੀ ਅਹੁਦਿਆਂ ਨੂੰ ਜਲਦੀ ਭਰਨ ਲਈ ਵੇਟਿੰਗ ਲਿਸਟ ਜਾਰੀ ਕਰਨਾ ਇੱਕ ਪ੍ਰਭਾਵੀ ਵਿਵਸਥਾ ਹੈ। 

Have something to say? Post your comment

More in Haryana

ਫਰੀਦਾਬਾਦ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ, ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਰੱਖਿਆ ਨੀਂਹ ਪੱਥਰ

ਐਨਐਚਐਮ ਕਰਮਚਾਰੀਆਂ ਨੂੰ ਵੀ ਦਿੱਤੀ ਜਾਵੇਗੀ ਸਿਹਤ ਬੀਮਾ ਕਵਰੇਜ : ਆਰਤੀ ਸਿੰਘ ਰਾਓ

ਹਰਿਆਣਾ ਕੋਲਡ ਚੇਨ ਨੀਤੀ ਨੂੰ ਮੁੱਖ ਮੰਤਰੀ ਨੇ ਦਿੱਤੀ ਮਨਜ਼ੂਰੀ

ਭਾਰਤ ਵਿਕਾਸ ਪਰਿਸ਼ਦ ਮਨੁੱਖਤਾ ਦੀ ਸੇਵਾ ਅਤੇ ਰਾਸ਼ਟਰਵਾਦ ਦੀ ਭਾਵਨਾ ਦੀ ਜੀਵੰਤ ਮਿਸਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਗਵਾਨ ਵਿਸ਼ਵਕਰਮਾ ਦਿਵਸ 'ਤੇ ਕੀਤਾ ਨਮਨ

ਨਾਇਬ ਸਿੰਘ ਸੈਣੀ ਨੇ ਲਾਡਵਾ ਵਿਧਾਨ ਸਭਾ ਹਲਕੇ ਵਿੱਚ ਪਿੰਡ ਵਾਸੀਆਂ ਨਾਲ ਮਨਾਈ ਦੀਵਾਲੀ

ਖੇਤੀਬਾੜੀ ਮੰਤਰੀ ਨੇ ਹਥੀਨ, ਹੋਡਲ, ਹਸਨਪੁਰ ਅਤੇ ਪਲਵਲ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਕਾਨੂੰਨੀ ਸੇਵਾਵਾਂ ਦਿਵਸ 'ਤੇ ਵਿਸ਼ੇਸ਼ ਪ੍ਰਚਾਰ ਵਾਹਨ ਕੀਤਾ ਰਵਾਨਾ

ਧਨਤੇਰਸ ਮੌਕੇ ਹਰਿਆਣਾ ਦੇ ਲੱਖਾਂ ਲਾਭਪਾਤਰੀਆਂ ਨੂੰ ਸੌਗਾਤ

ਮਧੂ-ਮੱਖੀ ਪਾਲਕਾਂ ਨੂੰ ਵੱਡੀ ਸੌਗਾਤ, ਮੁੱਖ ਮੰਤਰੀ ਬਾਗਬਾਨੀ ਬੀਮਾ ਯੋਜਨਾ ਵਿੱਚ ਮਧੂ-ਮੱਖੀ ਪਾਲਣ ਸ਼ਾਮਲ; ਪ੍ਰਤੀ ਕਲੋਨੀ ਅਤੇ ਬਾਕਸ ਮਿਲੇਗਾ 1,250 ਰੁਪਏ ਦਾ ਬੀਮਾ ਕਵਰ