Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸੰਯੁਕਤ ਕਿਸਾਨ ਮੋਰਚਾ 10 ਅਗਸਤ ਨੂੰ ਕਰੇਗਾ ਵਿਸਾਲ ਰੈਲੀਆਂ

August 07, 2026 04:29 PM
Rozana Sehaj times

ਸਮਾਣਾ : ਸੰਯੁਕਤ ਕਿਸਾਨ ਮੋਰਚਾ ਜਿਲਾ ਪਟਿਆਲਾ ਦੀ ਮੀਟਿੰਗ ਅੱਜ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਬਿਰਜ ਲਾਲ ਬਠੋਣੀਆਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਕਿਸਾਨ, ਮਜਦੂਰ, ਮੁਲਾਜਮ ਸ਼ਾਮਿਲ ਹੋਏ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰੇਗੰਡ ਦੇ ਮੌਕੇ ਕਾਰਪੋਰੇਟ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਮਜਦੂਰਾਂ, ਮੁਲਾਜਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਜਿਵੇਂ ਕਿ ਕਿਸਾਨਾਂ ਮਜ਼ਦੂਰਾਂ ਦਾ ਕਰਜਾ ਮਾਫ ਕੀਤਾ ਜਾਵੇ,ਭਾਰਤ ਅਮਰੀਕਾ ਫਰੀ ਡੀਲ ਰੱਦ ਕੀਤੀ ਜਾਵੇ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਬਿਜਲੀ ਬਿਲ 2025 ਅਤੇ ਬੀਜ ਬਿਲ ਰੱਦ ਕੀਤੇ ਜਾਣ, ਮਜ਼ਦੂਰਾਂ,ਕੱਚੇ ਮੁਲਾਜਮਾਂ ਨੂੰ ਘੱਟੋ ਘੱਟ 31000 ਗੁਜਾਰੇ ਜੋਗੀ ਉਜਰਤ ਦਿੱਤੀ ਜਾਵੇ ਅਤੇ ਮੰਗ ਪੱਤਰ ਚ ਦਰਜ ਹੋਰ ਮੰਗਾਂ ਦਾ ਹੱਲ ਕਰਾਉਣ ਲਈ ਅੱਜ ਫੈਸਲਾ ਕੀਤਾ ਗਿਆ ਕਿ ਜਿਲੇ ਪਟਿਆਲਾ ਦੀਆਂ ਤਹਿਸੀਲਾਂ ਪਾਤੜਾਂ, ਸਮਾਣਾ ਤੇ ਪਟਿਆਲਾ ਵਿਖੇ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਤੋਂ ਇਲਾਵਾ ਵੱਖ ਵੱਖ ਟਰੇਡ ਯੂਨੀਅਨ ਵੀ ਸਮੂਲੀਅਤ ਕਰਨਗੀਆਂ ਅੱਜ ਦੀ ਇਸ ਮੀਟਿੰਗ ਵਿੱਚ ਬਲਰਾਜ ਜੋਸ਼ੀ,ਦਰਸ਼ਨ ਬੇਲੂ ਮਾਜਰਾ, ਧਰਮਪਾਲ ਸੀਲ ਕੁਲਵੰਤ ਸਿੰਘ ਮੌਲਵੀ ਵਾਲਾ, ਹਰਬੰਸ ਦਦਹੇੜਾ,ਸੁਖਵਿੰਦਰ ਸਿੰਘ ਲਾਲੀ,ਅਵਤਾਰ ਸਿੰਘ ਕੌਰਜੀ ਵਾਲਾ, ਇਕਬਾਲ ਸਿੰਘ ਮਡੌਲੀ,ਉਤਮ ਸਿੰਘ ਬਾਗੜੀ ਅਤੇ ਹਰਜੀਤ ਸਿੰਘ ਆਦਿ ਆਗੂ ਸ਼ਾਮਿਲ ਹੋਏ ਸ਼ਾਮਿਲ ਹੋਏ ਆਗੂਆਂ ਨੇ ਮੀਟਿੰਗ ਵਿੱਚ ਇਹ ਭਰੋਸਾ ਦਿੱਤਾ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਸਾਥੀ ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਨੂੰ ਲੈ ਕੇ ਇਸ ਇਕੱਤਰਤਾ ਵਿੱਚ ਸਮੂਲੀਅਤ ਕਰਨਗੇ ਅਤੇ ਸਰਕਾਰ ਨੂੰ ਕਿਰਤੀ ਲੋਕਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕਰਨਗੇ ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਮੇਸ਼ ਆਜ਼ਾਦ ਕਰਮ ਸਿੰਘ,ਸੁਖਵਿੰਦਰ ਸਿੰਘ ਬਾਰਨ,ਗੁਰਮੀਤ ਸਿੰਘ ਛੱਜੂ ਭੱਟ, ਸਦੀਪ ਕੁਮਾਰ ਤੇ ਬਿੱਕਰ ਖਾਨ, ਚਰਨਜੀਤ ਸਿੰਘ ਲਾਛੜੂ ਤੇ ਕੁਲਵੰਤ ਸਿੰਘ ਸਫੈੜਾ ਆਦਿ ਆਗੂ ਸ਼ਾਮਲ ਹੋਏ

 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ