Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Malwa

ਡੀਏ ਮਾਮਲੇ ’ਚ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ

August 07, 2026 04:34 PM
Rozana Sehaj times

ਸ੍ਰੀ ਮੁਕਤਸਰ ਸਾਹਿਬ : ਮਹਿੰਗਾਈ ਭੱਤੇ (ਡੀਏ) ਦੇ ਬਕਾਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਜਪਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਭਾਜਪਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਜਾਰੀ ਬਿਆਨ ਵਿੱਚ ਦੋਸ਼ ਲਗਾਇਆ ਕਿ ਅਦਾਲਤ ਦੇ ਫ਼ੈਸਲੇ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਸੋਚ ਨੂੰ ਬੇਨਕਾਬ ਕਰ ਦਿੱਤਾ ਹੈ। ਭੰਗੇਵਾਲਾ ਨੇ ਕਿਹਾ ਕਿ ਹਾਈ ਕੋਰਟ ਨੇ ਡੀਏ ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਅਤੇ ਸਪੱਸ਼ਟ ਕੀਤਾ ਕਿ ਸਰਕਾਰ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਆਪਣੀ ਸਹੂਲਤ ਅਨੁਸਾਰ ਲਾਗੂ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਸੋਧੇ ਹੋਏ ਤਨਖ਼ਾਹ ਸਕੇਲ ਲਾਗੂ ਕੀਤੇ ਗਏ ਹਨ ਤਾਂ ਉਸੇ ਅਨੁਸਾਰ ਡੀਏ ਦਾ ਭੁਗਤਾਨ ਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਦਾਲਤ ਨੇ ਵਿੱਤੀ ਸੰਕਟ ਦੇ ਆਧਾਰ ’ਤੇ ਡੀਏ ਦੇ ਬਕਾਏ ਰੋਕਣ ਦੀ ਦਲੀਲ ਨੂੰ ਵੀ ਰੱਦ ਕੀਤਾ ਹੈ ਅਤੇ ਕਿਹਾ ਹੈ ਕਿ ਆਰਥਿਕ ਕਾਰਨਾਂ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਕਾਨੂੰਨੀ ਹੱਕਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਭੰਗੇਵਾਲਾ ਨੇ ਦੋਸ਼ ਲਗਾਇਆ ਕਿ ਸਰਕਾਰ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਖਰਚ ਕਰਨ ਲਈ ਪੈਸਾ ਰੱਖਦੀ ਹੈ, ਪਰ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਵਿੱਚ ਟਾਲਮਟੋਲ ਕਰ ਰਹੀ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੀਆਂ ਗਲਤ ਤਰਜੀਹਾਂ ਅਤੇ ਵਿੱਤੀ ਕੁਪ੍ਰਬੰਧਨ ਦਾ ਨੁਕਸਾਨ ਝੱਲ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮੇਂ ਅੰਦਰ ਡੀਏ ਦਾ ਸਾਰਾ ਬਕਾਇਆ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡੀਏ ਦੇ ਬਕਾਏ ਦਾ ਨਹੀਂ, ਸਗੋਂ ਸਰਕਾਰ ਦੀ ਭਰੋਸੇਯੋਗਤਾ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣ ਦਾ ਵੀ ਸਵਾਲ ਹੈ।

Have something to say? Post your comment