Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਾਈ-ਟੈਕ ਹੋਵੇਗਾ ਪੀ.ਆਰ.ਟੀ.ਸੀ.

August 07, 2026 04:39 PM
Rozana Sehaj times

ਪਟਿਆਲਾ : ਪੰਜਾਬ ਵਿੱਚ ਸਰਕਾਰੀ ਸੇਵਾਵਾਂ ਦੇ ਸੰਪੂਰਨ ਕੰਪਿਊਟਰੀਕਰਨ ਅਤੇ ਡਿਜੀਟਲ ਸੁਧਾਰਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਆਪਣੀਆਂ ਬੱਸਾਂ ਵਿੱਚ ਨਵੀਂਆਂ ਆਨਲਾਈਨ ਈ.ਟੀ.ਐਮ. ਮਸ਼ੀਨਾਂ ਰੋਲ ਆਊਟ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਆਈ ਏ ਐਸ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਅਤੇ ਮੁੰਬਈ ਦੀ 'ਓਮਨੀਫਿਸੈਂਟ ਟੈਕਨੋਲੋਜੀ ਪ੍ਰਾਈਵੇਟ ਲਿਮਟਿਡ' ਕੰਪਨੀ ਦੇ ਸੀ.ਈ.ਓ. ਸ੍ਰੀ ਅਮਿਤ ਮਹਿਤਾ ਤੇ ਸਾਫਟਵੇਅਰ ਇੰਜੀਨੀਅਰ ਸ੍ਰੀ ਪ੍ਰਦੀਪ ਮਿਸ਼ਰਾ ਨਾਲ ਇੱਕ ਉੱਚ ਪੱਧਰੀ ਡੈਮੋ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਟਿਆਲਾ ਡਿਪੂ ਵਿੱਚ ਨਵੀਂਆਂ ਆਨਲਾਈਨ ਟਿਕਟ ਮਸ਼ੀਨਾਂ ਸਬੰਧੀ ਚੱਲ ਰਹੇ ਪਾਇਲਟ ਪ੍ਰੋਜੈਕਟ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਅਤੇ ਸੁਧਾਰ ਲਈ ਜ਼ਰੂਰੀ ਨੁਕਤਿਆਂ 'ਤੇ ਵਿਚਾਰ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵੱਲੋਂ ਮੌਕੇ 'ਤੇ ਹੀ ਸਮੂਹ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਇਸ ਪ੍ਰੋਜੈਕਟ ਨੂੰ ਪੂਰੇ ਪੰਜਾਬ ਵਿੱਚ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ। ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਸ਼ੀਨਾਂ ਦਾ ਲਾਈਵ ਡੈਮੋ ਖੁਦ ਚੈੱਕ ਕਰਨ ਤੋਂ ਬਾਅਦ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਨਾਲ ਯਾਤਰੀਆਂ ਨੂੰ ਨਕਦ ਪੈਸੇ ਦੇਣ ਦੀ ਲੋੜ ਨਹੀਂ ਪਵੇਗੀ, ਉਹ ਯੂ.ਪੀ.ਆਈ., ਡੈਬਿਟ ਜਾਂ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਕਿਰਾਇਆ ਅਦਾ ਕਰ ਸਕਣਗੇ। ਉਨ੍ਹਾਂ ਅੱਗੇ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ ਪੀ.ਆਰ.ਟੀ.ਸੀ. ਵੱਲੋਂ ਇੱਕ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਜਾ ਰਹੀ ਹੈ। ਇਸ ਐਪ ਰਾਹੀਂ ਮੁਸਾਫ਼ਰ ਬੱਸਾਂ ਦੀ ਲਾਈਵ ਲੋਕੇਸ਼ਨ, ਆਨਲਾਈਨ ਟਿਕਟ ਬੁਕਿੰਗ ਅਤੇ ਸਮੇਂ ਦੀ ਸਾਰਣੀ ਬਾਰੇ ਜਾਣਕਾਰੀ ਘਰ ਬੈਠੇ ਹੀ ਹਾਸਲ ਕਰ ਸਕਣਗੇ। ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਆਈ.ਟੀ. ਸੈੱਲ ਨੂੰ ਹੋਰ ਮਜ਼ਬੂਤ ਕਰਨ ਅਤੇ ਯਾਤਰੀਆਂ ਨੂੰ ਹਾਈ-ਟੈਕ ਸਹੂਲਤਾਂ ਦੇਣ ਲਈ ਭਵਿੱਖ ਵਿੱਚ ਵੀ ਅਜਿਹੇ ਕਦਮ ਜਾਰੀ ਰਹਿਣਗੇ। ਉਨ੍ਹਾਂ ਇਸ ਲੋਕ-ਪੱਖੀ ਤੇ ਸ਼ਲਾਘਾਯੋਗ ਪਹਿਲਕਦਮੀ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਮੀਟਿੰਗ ਦੌਰਾਨ ਜਨਰਲ ਮੈਨੇਜਰ ਪਟਿਆਲਾ ਸ੍ਰੀ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਸ੍ਰੀ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਆਈ.ਟੀ.) ਸ੍ਰੀ ਰਮਨ ਸ਼ਰਮਾ ਅਤੇ ਆਈ.ਟੀ. ਵਿੰਗ ਦੇ ਮਾਹਿਰ ਮੌਜੂਦ ਸਨ, ਜਦਕਿ ਹੋਰਨਾਂ ਡਿਪੂਆਂ ਦੇ ਜਨਰਲ ਮੈਨੇਜਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੋਏ।

 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ