Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਐਸ.ਆਈ.ਆਰ. ਪ੍ਰਕਿਰਿਆ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਡੀਸੀ ਨੇ ਕੀਤੀ ਮੀਟਿੰਗ

August 07, 2026 04:43 PM
Rozana Sehaj times

ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਤਹਿਤ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ 3 ਅਗਸਤ ਤੱਕ ਹਾਊਸ-ਟੂ-ਹਾਊਸ ਐਨੂਮਰੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ। ਜ਼ਿਲ੍ਹੇ ਦੇ 6,93,936 ਵੋਟਰਾਂ ਵਿੱਚੋਂ 6,52,609 (94.04%) ਵੋਟਰਾਂ ਦੇ ਗਣਨਾ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜਦਕਿ 41,327 ਫਾਰਮ ਪ੍ਰਾਪਤ ਨਹੀਂ ਹੋਏ। ਇਨ੍ਹਾਂ ਵਿੱਚੋਂ 17,157 ਵੋਟਰਾਂ ਦੀ ਮੌਤ ਅਤੇ 16,126 ਦੇ ਹੋਰ ਥਾਵਾਂ ’ਤੇ ਸ਼ਿਫ਼ਟ ਹੋਣ ਕਾਰਨ ਫਾਰਮ ਨਹੀਂ ਮਿਲੇ। ਡੀਸੀ ਨੇ ਦੱਸਿਆ ਕਿ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਜਾਰੀ ਹੋਵੇਗੀ। ਜੇਕਰ ਕਿਸੇ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਨਾ ਹੋਵੇ ਤਾਂ ਉਹ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ-6 ਭਰ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 24,397 ਅਨਮੈਪਡ ਵੋਟਰਾਂ ਨੂੰ 13 ਅਗਸਤ ਤੋਂ ਨੋਟਿਸ ਜਾਰੀ ਕੀਤੇ ਜਾਣਗੇ। ਦਸਤਾਵੇਜ਼ਾਂ ਦੀ ਜਾਂਚ ਅਤੇ ਸੁਣਵਾਈ ਤੋਂ ਬਾਅਦ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 753 ਤੋਂ ਵਧਾ ਕੇ 760 ਕਰ ਦਿੱਤੀ ਗਈ ਹੈ। ਡੀਸੀ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment