Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਕੇਕੇਯੂ ਦਾ ਇਜਲਾਸ ਸਫ਼ਲਤਾਪੂਰਵਕ ਸੰਪੰਨ ; ਮਹਿੰਦਰ ਸਿੰਘ ਖਾਂਗ ਬਲਾਕ ਪ੍ਰਧਾਨ ਚੁਣੇ

August 07, 2026 05:01 PM
Rozana Sehaj times

ਪਾਤੜਾਂ : ਕਿਰਤੀ ਕਿਸਾਨ ਯੂਨੀਅਨ ਬਲਾਕ ਪਾਤੜਾਂ ਦਾ ਜਰਨਲ ਅਜਲਾਸ ਪਿੰਡ ਦੇਧਨਾ ਵਿਖੇ ਸਥਿਤ ਡੀ ਹਵੇਲੀ ਵਿੱਚ ਵੱਖ-ਵੱਖ ਪਿੰਡਾਂ ਦੀਆਂ ਚੁਣੀਆਂ ਹੋਈਆਂ ਕਮੇਟੀਆਂ ਦੀ ਭਰਵੀਂ ਹਾਜ਼ਰੀ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਕਿਸਾਨ ਆਗੂ ਗੁਰਵਿੰਦਰ ਸਿੰਘ ਦੇਧਨਾ ਵੱਲੋਂ ਆਏ ਡੈਲੀਗੇਟਾਂ ਦਾ ਸਵਾਗਤ ਕਰਨ ਉਪਰੰਤ ਪਿੰਡਾਂ ਤੋਂ ਪਹੁੰਚੇ ਆਗੂਆਂ ਨੇ ਜਥੇਬੰਦੀ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਅਤੇ ਕਮਜ਼ੋਰੀਆਂ 'ਤੇ ਖੁੱਲ੍ਹ ਕੇ ਚਰਚਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਜਥੇਬੰਧਕ ਤਾਕਤ ਨੂੰ ਹੋਰ ਵਧਾਉਣ ਦਾ ਅਹਿਦ ਲਿਆ। ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਦਲਜਿੰਦਰ ਸਿੰਘ ਹਰਿਆਊ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ ਦੀ ਦੇਖ-ਰੇਖ ਹੇਠ ਚੱਲੀ ਚੋਣ ਪ੍ਰਕਿਰਿਆ ਦੌਰਾਨ ਗੁਰਵਿੰਦਰ ਸਿੰਘ ਦੇਧਨਾ ਵੱਲੋਂ ਬਲਾਕ ਕਮੇਟੀ ਦਾ ਨਵਾਂ ਪੈਨਲ ਸਦਨ ਅੱਗੇ ਰੱਖਿਆ ਗਿਆ, ਜਿਸ ਨੂੰ ਹਾਜ਼ਰੀਨ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਇਸ ਤਰ੍ਹਾਂ ਚੁਣੀ ਗਈ ਨਵੀਂ ਟੀਮ ਵਿੱਚ ਮਹਿੰਦਰ ਸਿੰਘ ਖਾਂਗ ਨੂੰ ਬਲਾਕ ਪ੍ਰਧਾਨ, ਗਗਨਦੀਪ ਸਿੰਘ ਚੂਨਾਗਰਾ ਨੂੰ ਸਕੱਤਰ, ਬਲਜੀਤ ਸਿੰਘ ਦੇਧਨਾ ਨੂੰ ਮੀਤ ਪ੍ਰਧਾਨ, ਕਰਮਜੀਤ ਸਿੰਘ ਪਾਤੜਾਂ ਨੂੰ ਵਿੱਤ ਸਕੱਤਰ ਅਤੇ ਸੁਖਚੈਨ ਸਿੰਘ ਹਰਿਆਊ ਨੂੰ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਦਰਿਆਈ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਮੰਗ ਕਰਦਿਆਂ ਆਉਣ ਵਾਲੀ 1 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਲਈ ਕਿਸਾਨਾਂ ਨੂੰ ਵੱਧ-ਚੜ੍ਹ ਕੇ ਤਿਆਰੀਆਂ ਕਰਨ ਅਤੇ ਮੈਦਾਨ ਵਿੱਚ ਡਟਣ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।

 

 

Have something to say? Post your comment