Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਮਿਸਲ ਸਤਲੁਜ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਯੁਕਤੀਆਂ

August 07, 2026 05:05 PM
Rozana Sehaj times

ਸ੍ਰੀ ਮੁਕਤਸਰ ਸਾਹਿਬ : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਹੈ ਕਿ ਮਿਸਲ ਸਤਲੁਜ ਪਾਰਟੀ ਨੂੰ ਪਿੰਡ, ਕਸਬਾ, ਸ਼ਹਿਰ ਅਤੇ ਜ਼ਿਲ੍ਹਾ ਪੱਧਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਜਥੇਬੰਦਕ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਖੇਤਰ ਵਿੱਚ ਨਵੇਂ ਅਤੇ ਸਮਰਪਿਤ ਸਾਥੀਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਮਿਸਲ ਸਤਲੁਜ ਪਾਰਟੀ ਨੂੰ ਲੋਕਾਂ ਦੀ ਆਵਾਜ਼ ਬਣਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਮਿਸਲ ਸਤਲੁਜ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਦੀ ਪੂਰੀ ਟੀਮ ਨੇ ਵੀ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਦੇ ਸੰਘਰਸ਼ਾਂ ਨੂੰ ਮਜ਼ਬੂਤ ਕਰਨ ਦਾ ਅਹਿਦ ਕੀਤਾ। ਸਰਦਾਰ ਅਜੇਪਾਲ ਸਿੰਘ ਬਰਾੜ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਿਸਲ ਸਤਲੁਜ ਪਾਰਟੀ ਨੂੰ ਨਵੀਂ ਤਾਕਤ ਅਤੇ ਦਿਸ਼ਾ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਆਪਣੀ ਮਿਹਨਤ, ਸਮਰਪਣ ਅਤੇ ਲੋਕਾਂ ਨਾਲ ਨੇੜਲੇ ਸੰਪਰਕ ਦੇ ਸਦਕਾ ਮਿਸਲ ਸਤਲੁਜ ਪਾਰਟੀ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਮੁੱਦਿਆਂ ਲਈ ਦ੍ਰਿੜਤਾ ਨਾਲ ਸੰਘਰਸ਼ ਕਰਦੀ ਰਹੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਹਰ ਖੇਤਰ ਵਿੱਚ ਸੰਗਠਨ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ। ਇਸ ਮੌਕੇ ਹੋਈ ਵਿਸ਼ੇਸ਼ ਮੀਟਿੰਗ ਵਿੱਚ ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ, ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸ਼ੇਖੋ, 'ਪੂਰਾ ਪੰਜਾਬ ਲਹਿਰ' ਦੇ ਕਨਵੀਨਰ ਸਰਦਾਰ ਅਮਰਿੰਦਰ ਸਿੰਘ ਤੁੜ, ਸਰਦਾਰ ਮਿੰਟੂ ਦੀਪ ਸਿੰਘ ਵਾਲਾ, ਸਰਦਾਰ ਸੁਖਪਾਲ ਸਿੰਘ ਮੁਮਾਰਾ, ਸਰਦਾਰ ਨਿਰਮਲ ਸਿੰਘ ਭੰਗੇਵਾਲਾ, ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਾਜ ਸਿੰਘ ਛੱਤੇਆਣਾ ਅਤੇ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਇਕਬਾਲ ਸਿੰਘ ਫਿੱਡਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ