Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਡੇਂਗੂ ਨੂੰ ਜੜ੍ਹੋਂ ਖ਼ਤਮ ਕਰਨ ਲਈ ਫਰੀਦਕੋਟ ਵਿੱਚ ਵੱਡੀ ਮੁਹਿੰਮ

August 07, 2026 05:12 PM
Rozana Sehaj times

ਫਰੀਦਕੋਟ : ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੀ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਫਰੀਦਕੋਟ ਵਿੱਚ ਡੇਂਗੂ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਮੁਹਿੰਮ ਦੀ ਸ਼ੁਰੂਆਤ ਮਿਨੀ ਸਕੱਤਰੇਤ ਫਰੀਦਕੋਟ ਤੋਂ ਹੋਈ, ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਆਈ.ਏ.ਐਸ. ਨੇ ਡੇਂਗੂ ਸਰਵੇਖਣ ਟੀਮਾਂ ਨੂੰ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਆਪਣੇ ਘਰ, ਦਫ਼ਤਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਵੇ, ਕਿਉਂਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਅੱਜ ਦੀ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ, ਕਾਲਜਾਂ, ਯੂਨੀਵਰਸਿਟੀਆਂ, ਵਿਦਿਆਰਥੀ ਹੋਸਟਲਾਂ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਿਸ਼ੇਸ਼ ਲਾਰਵਾ ਸਰਵੇ ਕੀਤਾ ਗਿਆ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਹਰ ਹਫ਼ਤੇ ਕੂਲਰਾਂ, ਫੁੱਲਾਂ ਦੇ ਗਮਲਿਆਂ, ਫਰਿੱਜ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਡਰੱਮਾਂ, ਟਾਇਰਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਭਾਂਡਿਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨਾ ਅਤੇ ਖੜ੍ਹਾ ਪਾਣੀ ਨਾ ਰਹਿਣ ਦੇਣਾ ਬਹੁਤ ਜ਼ਰੂਰੀ ਹੈ। ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰ ਭਜਾਉਣ ਵਾਲੀ ਕਰੀਮ ਦੀ ਵਰਤੋਂ ਕਰਨ ਅਤੇ ਘਰਾਂ ਵਿੱਚ ਮੱਛਰਦਾਨੀ ਦੀ ਵਰਤੋਂ ਕਰਨ ਦੀ ਵੀ ਸਲਾਹ ਦਿੱਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਸਰਵੇ ਟੀਮਾਂ ਨੂੰ ਆਪਣਾ ਪੂਰਾ ਸਹਿਯੋਗ ਦੇਣ ਅਤੇ ਡੇਂਗੂ ਰੋਕਥਾਮ ਨੂੰ ਲੋਕ ਅੰਦੋਲਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ