Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਸ੍ਰੀਮਤੀ ਜਸਵਿੰਦਰ ਕੌਰ ਪ੍ਰਿੰਸੀਪਲ ਸ.ਸ.ਸ.ਸ.ਸ਼ੇਰਮਾਜਰਾ ਨੂੰ ਕੀਤਾ ਗਿਆ ਸਨਮਾਨਿਤ

August 07, 2026 05:26 PM
Rozana Sehaj times

ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਦਾ ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜ, ਜ਼ੋਨ ਪਟਿਆਲਾ-2) ਦੀ ਅਗਵਾਈ ਵਿੱਚ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਚੱਲ ਰਿਹਾ ਹੈ। ਜ਼ੋਨਲ ਅੰਡਰ-14 (ਮੁੰਡੇ) ਕ੍ਰਿਕਟ ਟੂਰਨਾਮੈਂਟ ਦੇ ਸੈਮੀਫਾਈਲ ਮੈਚਾਂ ਦੀ ਸ਼ੁਰੂਆਤ ਸ੍ਰੀਮਤੀ ਜਸਵਿੰਦਰ ਕੌਰ (ਪ੍ਰਿੰਸੀਪਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਪਟਿਆਲਾ) ਦੇ ਕਰ ਕਮਲਾਂ ਨਾਲ ਹੋਈ। ਪਹਿਲੇ ਸੈਮੀਫਾਈਲ ਮੈਚ ਵਿੱਚ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੂੰ ਹਰਾਇਆ। ਦੂਜੇ ਸੈਮੀਫਾਈਲ ਮੈਚ ਦੇ ਰੋਮਾਂਚਕ ਮੁਕਾਬਲੇ ਵਿੱਚ ਆਰਮੀ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੇ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਦੀ ਟੀਮ ਨੂੰ ਹਰਾ ਕੇ ਫਾਈਨਲ ਲਈ ਸਥਾਨ ਪੱਕਾ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਸ੍ਰੀਮਤੀ ਜਸਵਿੰਦਰ ਕੌਰ (ਪ੍ਰਿੰਸੀਪਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਪਟਿਆਲਾ) ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਜ਼ੋਨ ਪਟਿਆਲਾ-2 ਦੀ ਜ਼ੋਨਲ ਟੂਰਨਾਮੈਂਟ ਕਮੇਟੀ ਵੱਲੋਂ ਨਿਘਾ ਸਵਾਗਤ ਕੀਤਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਸਭ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿਤਾ। ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਬੱਚਿਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਹਰ ਬੱਚੇ ਨੂੰ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜਰੂਰ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਾ ਨਸ਼ਿਆਂ ਤੋਂ ਦੂਰ ਰਹਿੰਦਾ ਹੈ। ਸ੍ਰੀਮਤੀ ਜਸਵਿੰਦਰ ਕੌਰ ਜੀ ਨੇ ਅਗੇ ਕਿਹਾ ਕਿ ਖੇਡਾਂ ਨਾਲ ਬੱਚਿਆਂ ਵਿੱਚ ਅਨੁਸਾਸ਼ਨ, ਸਮੇਂ ਦਾ ਪਾਬੰਧ, ਸਹਿਨਸ਼ੀਲਤਾ ਵਰਗੇ ਚੰਗੇ ਗੁਣਾਂ ਦਾ ਵਿਕਾਸ ਹੁੰਦਾ ਹੈ।  ਟੂਰਨਾਮੈਂਟ ਵਿੱਚ ਮੌਜੂਦਾ ਸਭ ਅਧਿਆਪਕਾਂ ਅਤੇ ਕੋਚ ਸਾਹਿਬਨਾਂ ਨੇ ਸ੍ਰੀਮਤੀ ਜਸਵਿੰਦਰ ਕੌਰ ਜੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ