Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਕਾਫ਼ਲਾ ਚੰਡੀਗੜ੍ਹ ਰੈਲੀ ਲਈ ਕੋਟਕਪੂਰਾ ਤੋਂ ਹੋਇਆ ਰਵਾਨਾ

August 07, 2026 05:30 PM
Rozana Sehaj times

ਕੋਟਕਪੂਰਾ : ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੋਧ ਧ੍ਰੋਹ ਕਮਾਉਣ, ਪੰਜਾਬ ਦੇ ਮੁਲਾਜ਼ਮ ਇਤਿਹਾਸ ਵਿੱਚ ਪਹਿਲੀ ਵਾਰ ਮੁਲਾਜ਼ਮਾਂ ਤੇ ਪੈਨਸ਼ਨਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਡੀ.ਏ. ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਛੇ ਕਿਸ਼ਤਾਂ ਜਾਰੀ ਕਰਨ ਦੀ ਬਜਾਏ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਝੂਠੇ ਅੰਕੜੇ ਪੇਸ਼ ਕਰਨ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਮਹਾਂਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ ਅਤੇ ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਦੀ ਅਗਵਾਈ ਹੇਠ ਬੱਸ ਸਟੈਂਡ ਕੋਟਕਪੂਰਾ ਤੋਂ ਕਾਫ਼ਲਾ ਰਵਾਨਾ ਹੋਇਆ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸ਼ਹਿ ਤੇ ਪਰਸੋਂ ਮੀਡੀਏ ਵਿੱਚ ਮੁਲਾਜ਼ਮਾਂ ਦੇ ਖਿਲਾਫ ਕੂੜ ਪ੍ਰਚਾਰ ਕਰਕੇ ਜਿਹੜੀ ਭਾਜੀ ਪਾਈ ਹੈ, ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਹ ਭਾਜੀ ਪੰਜਾਬ ਦੇ ਸੱਭਿਆਚਾਰ ਅਨੁਸਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਇੱਕੀ ਦੀ ਇੱਕਤੀ ਕਰਕੇ ਮੋੜਨਗੇ। ਉਹਨਾਂ ਅੱਗੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਦੇ ਜੋ ਵੀ ਐਕਸ਼ਨ ਪ੍ਰੋਗਰਾਮ ਉਲੀਕੇ ਜਾਣਗੇ ਪੂਰੀ ਤਨਦੇਹੀ ਨਾਲ ਇਹ ਪ੍ਰੋਗਰਾਮ ਸਫਲ ਬਣਾਏ ਜਾਣਗੇ। 

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ