Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਦਰਮਿਆਨ ਹੋਇਆ ਇਕਰਾਰਨਾਮਾ; ਦੁਰਲੱਭ ਦਸਤਾਵੇਜ਼ਾਂ ਦਾ ਹੋਵੇਗਾ ਡਿਜੀਟਾਈਜ਼ੇਸ਼ਨ

August 07, 2026 05:37 PM
Rozana Sehaj times

ਪਟਿਆਲਾ :ਮੈਟਾਡੇਟਾ ਤਿਆਰ ਕਰਨ ਅਤੇ ਓ.ਸੀ.ਆਰ. ਆਦਿ ਦਾ ਕੰਮ ਕਰੇਗੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਦੀ ਹਾਜ਼ਰੀ ਵਿੱਚ ਇਸ ਇਕਰਾਰਨਾਮੇ 'ਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਰਜਿਸਟਰਾਰ ਪ੍ਰੋ. ਦਵਿੰਦਰ ਪਾਲ ਸਿੰਘ ਸਿੱਧੂ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਵੱਲੋਂ ਆਊਟਰੀਚ ਡਾਇਰੈਕਟਰ ਸ. ਦਲਵੀਰ ਸਿੰਘ ਨੇ ਦਸਤਖ਼ਤ ਕੀਤੇ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਇਸ ਇਕਰਾਰਨਾਮੇ ਦਾ ਮੁੱਖ ਮਕਸਦ ਯੂਨੀਵਰਸਿਟੀ ਦੇ ਦੁਰਲੱਭ ਖਜ਼ਾਨੇ ਦੀ ਡਿਜੀਟਾਈਜ਼ੇਸ਼ਨ, ਸੰਭਾਲ, ਮੈਟਾਡੇਟਾ ਤਿਆਰ ਕਰਨਾ ਅਤੇ ਇਸ ਤੱਕ ਨਿਯੰਤਰਿਤ ਡਿਜੀਟਲ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਇਸ ਸਾਂਝ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਯੂਨੀਵਰਸਿਟੀ ਦੀ ਇਤਿਹਾਸਕ ਵਿਰਾਸਤ ਨੂੰ ਸੁਰੱਖਿਅਤ ਕਰਨ ਵੱਲ ਇੱਕ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਦੁਰਲੱਭ ਪੁਸਤਕਾਂ, ਹੱਥ-ਲਿਖਤਾਂ (ਪਾਂਡੂਲਿਪੀਆਂ), ਅਖ਼ਬਾਰਾਂ, ਰਸਾਲਿਆਂ, ਦਸਤਾਵੇਜ਼ੀ ਰਿਕਾਰਡ, ਤਸਵੀਰਾਂ, ਨਕਸ਼ਿਆਂ ਅਤੇ ਹੋਰ ਮਹੱਤਵਪੂਰਨ ਸਰੋਤਾਂ ਨੂੰ ਸੁਰੱਖਿਅਤ ਕੀਤਾ ਜਾਵੇਗਾ, ਜਿਸ ਨਾਲ ਅਕਾਦਮਿਕ ਅਤੇ ਖੋਜ ਕਾਰਜਾਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਕੋਲ ਸਾਹਿਤਕ, ਇਤਿਹਾਸਕ, ਭਾਸ਼ਾਈ ਅਤੇ ਸੱਭਿਆਚਾਰਕ ਸਰੋਤਾਂ ਦਾ ਇੱਕ ਬੇਮਿਸਾਲ ਖਜ਼ਾਨਾ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਨਿਵੇਕਲੇ ਅਤੇ ਅਨਮੋਲ ਹਨ। ਉਨ੍ਹਾਂ ਜ਼ੋਰ ਦਿੱਤਾ ਕਿ ਅਸਲ ਦਸਤਾਵੇਜ਼ਾਂ ਦੀ ਸੁਰੱਖਿਆ ਨੂੰ ਬਣਾਏ ਰੱਖਦੇ ਹੋਏ ਉਨ੍ਹਾਂ ਨੂੰ ਲੰਮੇ ਸਮੇਂ ਲਈ ਸੰਭਾਲਣ ਦਾ ਸਭ ਤੋਂ ਉੱਤਮ ਤਰੀਕਾ ਡਿਜੀਟਾਈਜ਼ੇਸ਼ਨ ਹੀ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੜਾਅ 'ਤੇ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਚੋਣਵੇਂ ਖਜ਼ਾਨੇ ਨੂੰ ਡਿਜੀਟਾਈਜ਼ੇਸ਼ਨ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪੜਾਅਵਾਰ ਢੰਗ ਨਾਲ਼ ਯੂਨੀਵਰਸਿਟੀ ਦੀਆਂ ਹੋਰ ਲਾਇਬ੍ਰੇਰੀਆਂ, ਵਿਭਾਗਾਂ, ਮਿਊਜ਼ੀਅਮ, ਆਰਕਾਈਵਜ਼ ਅਤੇ ਖੋਜ ਕੇਂਦਰਾਂ ਤੱਕ ਇਸ ਦਾ ਵਿਸਥਾਰ ਕੀਤਾ ਜਾਵੇਗਾ। ਉਪ-ਕੁਲਪਤੀ ਨੇ ਸਪਸ਼ਟ ਕੀਤਾ ਕਿ ਇਸ ਇਕਰਾਰਨਾਮੇ ਵਿੱਚ ਯੂਨੀਵਰਸਿਟੀ ਦੇ ਬੌਧਿਕ ਸੰਪਤੀ ਅਧਿਕਾਰਾਂ ਦੀ ਪੂਰੀ ਸੁਰੱਖਿਆ ਕੀਤੀ ਗਈ ਹੈ। ਅਸਲ ਦਸਤਾਵੇਜ਼ਾਂ ਦੀ ਮਲਕੀਅਤ, ਮਾਸਟਰ ਡਿਜੀਟਲ ਫਾਈਲਾਂ ਅਤੇ ਮੈਟਾਡੇਟਾ ਪੂਰੀ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਸੰਪਤੀ ਰਹਿਣਗੇ। ਡਿਜੀਟਾਈਜ਼ ਕੀਤੀ ਸਮੱਗਰੀ ਨੂੰ ਜਨਤਕ ਕਰਨ ਜਾਂ ਆਨਲਾਈਨ ਉਪਲਬਧ ਕਰਵਾਉਣ ਲਈ ਯੂਨੀਵਰਸਿਟੀ ਦੀ ਲਿਖਤੀ ਮਨਜ਼ੂਰੀ ਲਾਜ਼ਮੀ ਹੋਵੇਗੀ। ਇਸ ਇਕਰਾਰਨਾਮੇ 'ਤੇ ਦਸਤਖ਼ਤ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਅਤੇ ਪੰਜਾਬ ਡਿਜੀਟਲ ਲਾਇਬ੍ਰੇਰੀ ਦੇ ਨੁਮਾਇੰਦੇ ਵੀ ਹਾਜ਼ਰ ਰਹੇ।

Have something to say? Post your comment

More in Malwa

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ