Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Delhi

ਡੀਐਸਜੀਐਮਸੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਅਲੌਕਿਕ ਸਜਾਵਟ

August 07, 2026 05:43 PM
Rozana Sehaj times

ਨਵੀਂ ਦਿੱਲੀ : ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬਹੁਤ ਮਨਮੋਹਕ ਅਤੇ ਅਲੌਕਿਕ ਤਰੀਕੇ ਨਾਲ ਸਜਾਇਆ ਗਿਆ। ਰੌਸ਼ਨੀਆਂ, ਫੁੱਲਾਂ ਅਤੇ ਸੁੰਦਰ ਧਾਰਮਿਕ ਸਜਾਵਟ ਨਾਲ ਸਜਿਆ ਗੁਰਦੁਆਰਾ ਬੰਗਲਾ ਸਾਹਿਬ ਹਰ ਸ਼ਰਧਾਲੂ ਲਈ ਆਤਮਿਕ ਸ਼ਾਂਤੀ ਅਤੇ ਗੁਰਮਤਿ ਦੀ ਰੌਸ਼ਨੀ ਦਾ ਅਦੁੱਤੀ ਕੇਂਦਰ ਬਣਿਆ ਹੋਇਆ ਹੈ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਨਮੋਹਕ ਸਜਾਵਟ ਦੀਆਂ ਇਹ ਖੂਬਸੂਰਤ ਤਸਵੀਰਾਂ ਗੁਰੂ ਘਰ ਦੀ ਸ਼ਾਨ, ਸਿੱਖ ਪ੍ਰੰਪਰਾ ਦੀ ਮਹਾਨਤਾ ਅਤੇ ਸੇਵਾ-ਸਿਮਰਨ ਦੀ ਭਾਵਨਾ ਨੂੰ ਜੀਵੰਤ ਰੂਪ ਵਿੱਚ ਦਰਸਾਉਂਦੀਆਂ ਹਨ। ਗੁਰਦੁਆਰਾ ਬੰਗਲਾ ਸਾਹਿਬ ਦੇ ਚਾਰੇ ਪਾਸੇ ਗੁਰੂ ਸਾਹਿਬ ਦੀ ਅਪਾਰ ਕਿਰਪਾ, ਦਇਆ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਪ੍ਰਗਟ ਕਰਦਾ ਨਜ਼ਰ ਆ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਗਈ ਹੈ ਕਿ ਬਾਲਾ ਪ੍ਰੀਤਮ ਜੀ ਦੀ ਅਸੀਸ ਸਮੁੱਚੀ ਮਨੁੱਖਤਾ 'ਤੇ ਬਣੀ ਰਹੇ ਅਤੇ ਸਭ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਪ੍ਰਾਪਤ ਹੋਵੇ।

 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ