Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਖਰੜ ਵਿਖੇ ਤੀਆਂ ਦਾ ਰੰਗਾਰੰਗ ਮੇਲਾ

August 07, 2026 05:52 PM
Rozana Sehaj times

ਖਰੜ : ਪੰਜਾਬੀ ਸੱਭਿਆਚਾਰ, ਲੋਕ-ਰਿਵਾਇਤਾਂ ਅਤੇ ਅਮੀਰ ਵਿਰਾਸਤ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਹੋਟਲ ਸ਼ਿਵਜੋਤ ਇਨਕਲੇਵ, ਖਰੜ ਵਿਖੇ ਸ਼ਾਨਦਾਰ ਅਤੇ ਰੰਗਾਰੰਗ ਤੀਆਂ ਦਾ ਮੇਲਾ ਕਰਵਾਇਆ ਗਿਆ। ਇਸ ਸੱਭਿਆਚਾਰਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਸੱਭਿਆਚਾਰ ਪ੍ਰੇਮੀਆਂ ਨੇ ਸ਼ਿਰਕਤ ਕਰਦਿਆਂ ਪੰਜਾਬੀ ਸੱਭਿਆਚਾਰ ਦੇ ਰੰਗਾਂ ਦਾ ਭਰਪੂਰ ਆਨੰਦ ਮਾਣਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਸਰਦਾਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਪੂਜਾ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਸੱਭਿਆਚਾਰਕ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਵਿਗਿਆਨ ਅਤੇ ਸੂਚਨਾ ਤਕਨਾਲੋਜੀ ਦੇ ਯੁੱਗ ਵਿੱਚ ਜਿੱਥੇ ਨਵੀਂ ਪੀੜ੍ਹੀ ਆਪਣੇ ਸੱਭਿਆਚਾਰਕ ਮੁੱਲਾਂ ਤੋਂ ਦੂਰ ਹੁੰਦੀ ਜਾ ਰਹੀ ਹੈ, ਉੱਥੇ ਅਜਿਹੇ ਸਮਾਗਮ ਸਮੇਂ ਦੀ ਮੁੱਖ ਲੋੜ ਹਨ। ਇਨ੍ਹਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ, ਰਿਵਾਇਤਾਂ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤੀਆਂ ਦਾ ਮੇਲਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਪਸੀ ਸਾਂਝ ਅਤੇ ਖੁਸ਼ਹਾਲ ਜੀਵਨ-ਸ਼ੈਲੀ ਦਾ ਪ੍ਰਤੀਕ ਹੈ। ਮੇਲੇ ਦੌਰਾਨ ਗਿੱਧਾ, ਭੰਗੜਾ, ਲੋਕ-ਗੀਤਾਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਰਵਾਇਤੀ ਪੰਜਾਬੀ ਲੋਕ-ਕਲਾਵਾਂ ਨੇ ਹਾਜ਼ਰੀਨ ਨੂੰ ਮੰਤਰਮੁਗਧ ਕਰ ਦਿੱਤਾ। ਇਸ ਤੋਂ ਇਲਾਵਾ ਮਹਿਲਾਵਾਂ ਲਈ ਵੱਖ-ਵੱਖ ਮਨੋਰੰਜਕ ਮੁਕਾਬਲੇ ਅਤੇ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਹਰ ਉਮਰ ਵਰਗ ਦੀਆਂ ਮਹਿਲਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਪੂਜਾ ਨੇ ਸਮਾਗਮ ਵਿੱਚ ਪਹੁੰਚੇ ਸਮੂਹ ਮਹਿਮਾਨਾਂ, ਮਹਿਲਾਵਾਂ ਅਤੇ ਸੱਭਿਆਚਾਰ ਪ੍ਰੇਮੀਆਂ ਦਾ ਨਿੱਘਾ ਸਵਾਗਤ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਟਰੱਸਟ ਦਾ ਉਦੇਸ਼ ਸਮਾਜ ਸੇਵਾ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜਿਕ ਅਤੇ ਸੱਭਿਆਚਾਰਕ ਸਮਾਗਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਪੰਜਾਬ ਦੀਆਂ ਲੋਕ-ਪਰੰਪਰਾਵਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਸਮਾਗਮ ਦੌਰਾਨ ਮੇਲੇ ਦਾ ਮਾਹੌਲ ਰਵਾਇਤੀ ਪੰਜਾਬੀ ਰੰਗਾਂ, ਖੁਸ਼ੀਆਂ ਅਤੇ ਉਤਸ਼ਾਹ ਨਾਲ ਸਰਾਬੋਰ ਰਿਹਾ ਅਤੇ ਹਾਜ਼ਰੀਨ ਨੇ ਇਸ ਵਿਲੱਖਣ ਸੱਭਿਆਚਾਰਕ ਆਯੋਜਨ ਦੀ ਭਰਪੂਰ ਸ਼ਲਾਘਾ ਕੀਤੀ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ