Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪਰਮਿੰਦਰ ਢੀਂਡਸਾ ਨੇ ਪੰਥਕ ਏਕਤਾ ਲਈ ਭਰੀ ਹਾਮੀ

August 07, 2026 05:59 PM
Rozana Sehaj times
ਸੁਨਾਮ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 'ਅਕਾਲੀ ਦਲ ਪੁਨਰ ਸੁਰਜੀਤ' ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚਾਲੇ ਗੱਠਜੋੜ ਅਤੇ ਪੰਥਕ ਏਕਤਾ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਗੱਲ ਦੇ ਹਾਮੀ ਰਹੇ ਹਨ ਕਿ ਪੰਜਾਬ ਅਤੇ ਪੰਥ ਦੀ ਮਜ਼ਬੂਤੀ ਲਈ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਪਲੇਟਫਾਰਮ 'ਤੇ ਇਕੱਠੇ ਹੋਕੇ ਗੱਠਜੋੜ ਕਰਨਾ ਚਾਹੀਦਾ ਹੈ। ਢੀਂਡਸਾ ਨੇ ਖੁਲਾਸਾ ਕੀਤਾ ਕਿ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚਲਾਉਣ ਲਈ ਉਨ੍ਹਾਂ ਦੀ ਪਾਰਟੀ ਵੱਲੋਂ ਇੱਕ 4 ਮੈਂਬਰੀ ਕਮੇਟੀ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਅੰਦਰੂਨੀ ਮੀਟਿੰਗ ਵਿੱਚ ਇਸ ਗੱਲ 'ਤੇ ਵੀ ਗੰਭੀਰ ਚਰਚਾ ਹੋਈ ਸੀ ਕਿ ਕੀ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦਾ ਚਿਹਰਾ ਮੰਨਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੁਝ ਕਾਰਨਾਂ ਕਰਕੇ ਇਹ ਗੱਲਬਾਤ ਵਿਚਾਲੇ ਹੀ ਰਹਿ ਗਈ ਸੀ, ਪਰ ਅੱਜ ਵੀ ਪਰਦੇ ਦੇ ਪਿੱਛੇ ਰਾਹੀਂ ਚਰਚਾ ਦਾ ਦੌਰ ਜਾਰੀ ਹੈ। ਢੀਂਡਸਾ ਨੇ ਆਸ ਪ੍ਰਗਟਾਈ ਕਿ ਇਹ ਗੱਲਬਾਤ ਸਿਰੇ ਚੜ੍ਹਨੀ ਚਾਹੀਦੀ ਹੈ, ਕਿਉਂਕਿ ਲੋਕਾਂ ਦੀ ਭਾਵਨਾ ਵੀ ਇਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਏਕਤਾ ਹੁੰਦੀ ਹੈ ਤਾਂ ਇਸ ਨਾਲ ਪੰਥਕ ਸ਼ਕਤੀ ਨੂੰ ਵੱਡਾ ਬਲ ਮਿਲੇਗਾ ਅਤੇ ਇਹ ਪੰਜਾਬ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। 

Have something to say? Post your comment