Wednesday, September 30, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਲੋਕਾਂ ਦੀ ਜਾਨ ਦਾ ਖੌਅ ਬਣੇ ਲਵਾਰਸ ਪਸ਼ੂਆਂ ਦੇ ਝੁੰਡ ਸੁਨਾਮ ਨਗਰ ਕੌਂਸਲ ਦੇ ਦਾਅਵੇ ਹੋ ਰਹੇ ਖੋਖਲੇ ਸਾਬਤ

August 07, 2026 06:22 PM
Rozana Sehaj times

 

ਸੁਨਾਮ : ਸੂਬਾ ਸਰਕਾਰ ਦੇ ਦਾਅਵਿਆਂ ਦੇ ਐਨ ਉਲਟ ਸੁਨਾਮ ਸ਼ਹਿਰ ਅੰਦਰ ਲਵਾਰਸ ਪਸ਼ੂਆਂ ਦੇ ਝੁੰਡ ਲੋਕਾਂ ਦੀ ਜਾਨ ਦਾ ਖੌਅ ਬਣੇ ਹੋਏ ਹਨ। ਬਜ਼ਾਰਾਂ ਅਤੇ ਗਲੀਆਂ ਵਿੱਚ ਘੁੰਮਦੇ ਢੱਠੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਡਾਢੇ ਪ੍ਰੇਸ਼ਾਨ ਕਰ ਰਹੇ ਹਨ। ਸੜਕਾਂ ਤੇ ਬੈਠੇ ਲਵਾਰਸ ਪਸ਼ੂਆਂ ਕਾਰਨ ਰਾਤ ਸਮੇਂ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹਾਲਾਂਕਿ ਪੰਜਾਬ ਗਊ ਸੇਵਾ ਕਮਿਸ਼ਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਿਸੇ ਵੀ ਸੜਕ ਤੇ ਲਵਾਰਸ ਪਸ਼ੂ ਦਿਖਾਈ ਦੇਵੇਗਾ। ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਬਸ਼ਿੰਦਿਆਂ ਜਸਵਿੰਦਰ ਸਿੰਘ, ਜਗਪਾਲ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਕੌਰ, ਜਸਵੰਤ ਸਿੰਘ ਅਤੇ ਭੋਲਾ ਸਿੰਘ ਨੇ ਆਖਿਆ ਕਿ ਸ਼ਹਿਰ ਦੇ ਬਜ਼ਾਰਾਂ ਅਤੇ ਮੁਹੱਲਿਆਂ ਦੀਆਂ ਗਲੀਆਂ ਵਿੱਚ ਸੜਕਾਂ ਤੇ ਘੁੰਮਦੇ ਲਵਾਰਸ ਪਸ਼ੂ ਲੋਕਾਂ ਦੀ ਜ਼ਿੰਦਗੀ ਲਈ ਖਤਰਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਕਈ ਬਜ਼ੁਰਗ ਲਵਾਰਸ ਪਸ਼ੂਆਂ ਦੀ ਭੇਟ ਚੜ੍ਹ ਗਏ ਹਨ। ਇੱਥੋਂ ਤੱਕ ਕਿ ਘਰਾਂ ਮੂਹਰੇ ਬੈਠੇ ਮਰਦ ਅਤੇ ਔਰਤਾਂ ਨੂੰ ਵੀ ਲਵਾਰਸ ਪਸ਼ੂ ਟੱਕਰਾਂ ਮਾਰਦੇ ਹਨ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਲਵਾਰਸ ਪਸ਼ੂਆਂ ਦੇ ਹੱਲ ਲਈ ਦਾਅਵੇ ਕਰ ਰਹੇ ਹਨ ਕਿ ਸੂਬੇ ਅੰਦਰ ਕਿਸੇ ਵੀ ਸੜਕ ਤੇ ਲਵਾਰਸ ਪਸ਼ੂ ਧਨ ਦਿਖਾਈ ਨਹੀਂ ਦੇਵੇਗਾ। 
ਡੱਬੀ --- ਸੜਕਾਂ ਤੇ ਘੁੰਮਦੇ ਲਵਾਰਸ ਪਸ਼ੂਆਂ ਦੇ ਹੱਲ ਲਈ ਸੁਨਾਮ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਲਵਾਰਸ ਪਸ਼ੂਆਂ ਨੂੰ ਚੁੱਕਣ ਦਾ ਕਾਰਜ਼ ਨਿਰੰਤਰ ਜਾਰੀ ਹੈ। ਕੁੱਝ ਦਿਨਾਂ ਬਾਅਦ ਕੋਈ ਲਵਾਰਸ ਪਸ਼ੂ ਸੜਕਾਂ ਤੇ ਘੁੰਮਦਾ ਨਹੀਂ ਦਿਖਾਈ ਦੇਵੇਗਾ।
 
 

Have something to say? Post your comment