ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇੱਕ ਅਹਿਮ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ 10 ਅਗਸਤ ਨੂੰ “ਭਾਰਤ ਛੱਡੋ ਅੰਦੋਲਨ” ਦੇ ਤਹਿਤ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਮਾਰੂ ਨੀਤੀਆਂ ਖ਼ਿਲਾਫ਼ ਦਿੱਤੇ ਗਏ ਸੰਘਰਸ਼ ਦੇ ਸੱਦੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤੇ (FTA) ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨੂੰ ਹਰ ਹਾਲਤ ਵਿੱਚ ਰੱਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸਦੇ ਨਾਲ ਉਨਾ ਉਪਜਾਊ ਜ਼ਮੀਨਾਂ ਖੋਹਣ ਲਈ ਲਿਆਂਦੀ ਲੈਂਡ ਪੂਲਿੰਗ ਸਕੀਮ ਵਾਪਸ ਲੈਣ ਦੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜੇ ਵਾਪਸ ਨਾ ਲਈ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 10 ਅਗਸਤ ਨੂੰ ਜ਼ਿਲ੍ਹਾ ਡੀ.ਸੀ. ਦਫ਼ਤਰ ਵਿਖੇ ਹੋਣ ਵਾਲੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਾਰਕੁਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ। ਯੂਨੀਅਨ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ 10 ਅਗਸਤ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਇਸ ਮੌਕੇ ਕੁਲਬੀਰ ਜੇਠੂਵਾਲ ,ਨਿਰਵੈਰ ਸਿੰਘ ਪਠਾਨ ਨੰਗਲ, ਗਿਆਨ ਸਿੰਘ ਕੰਦੋਵਾਲੀ , ਬਲਵਿੰਦਰ ਸਿੰਘ ਮੀਰਾਕੋਟ ,ਰਾਣਾ ਮਨੇਸ਼ ਤੇ ਅਜੀਤਪਾਲ ਸਿੰਘ ਫਤਹਿਗੜ ਸੁੱਕਰਚੱਕ ,ਗੁਰਪ੍ਰੀਤ ਸਿੰਘ ਮੂਧਲ,ਸੁਖਵਿੰਦਰ ਸਿੰਘ ਸਾਘਣਾ ,ਗੁਰਭੇਜ ਸਿੰਘ ਕਠਾਣੀਆ ,ਬਲਵੰਤ ਸਿੰਘ ਤਾਜੇਚੱਕ ,ਅਜੀਤ ਸਿੰਘ ਮੱਝੂਪੁਰਾ ,ਜਗਤਾਰ ਸਿੰਘ,ਨੂਕ ਸਿੰਘ,ਚਰਨਜੀਤ ਸਿੰਘ ਬੱਲ ਆਦਿ ਹਾਜ਼ਰ ਸਨ।