Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Majha

ਸਮਾਜ ਸੇਵਾ ਤੋਂ ਰਾਜਨੀਤੀ ਤੱਕ ;ਵਾਰਡ ਨੰਬਰ 56 ਦੇ ਕੌਂਸਲਰ ਵਿੱਕੀ ਦੱਤਾ ਨਿਰੰਤਰ ਨਿਭਾ ਰਹੇ ਹਨ ਜਨਤਾ ਦੀ ਸੇਵਾ

August 07, 2026 06:39 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਦੇ ਕਾਰਜ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 56 ਦੇ ਕੌਂਸਲਰ ਵਿੱਕੀ ਦੱਤਾ ਆਪਣੇ ਇਲਾਕੇ ਵਿੱਚ ਸਰਗਰਮੀ ਨਾਲ ਸੇਵਾ ਨਿਭਾ ਰਹੇ ਹਨ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਰਾਜਨੀਤੀ ਤੋਂ ਪਹਿਲਾਂ ਵੀ ਐਨ.ਜੀ.ਓ. ਰਾਹੀਂ ਸਮਾਜ ਸੇਵਾ ਨਾਲ ਜੁੜੇ ਹੋਏ ਸਨ। ਕੋਰੋਨਾ ਕਾਲ ਦੌਰਾਨ ਉਨ੍ਹਾਂ ਦੀ ਟੀਮ ਨੇ ਸੈਨੀਟਾਈਜ਼ੇਸ਼ਨ, ਫੋਗਿੰਗ, ਰਾਸ਼ਨ ਵੰਡਣ ਅਤੇ ਮੁਫ਼ਤ ਆਕਸੀਜਨ ਸਿਲੰਡਰ ਮੁਹੱਈਆ ਕਰਵਾਉਣ ਵਰਗੇ ਸ਼ਲਾਘਾਯੋਗ ਕਾਰਜ ਕੀਤੇ। ਉਨ੍ਹਾਂ ਕਿਹਾ ਕਿ 'ਆਪ' ਦੀਆਂ ਲੋਕ-ਹਿਤੈਸ਼ੀ ਨੀਤੀਆਂ, ਜਿਵੇਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ 10 ਲੱਖ ਰੁਪਏ ਤੱਕ ਦੇ ਬੀਮਾ ਕਾਰਡ, ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀਆਂ ਹਨ। ਵਾਰਡ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚੋਂ ਕੂੜੇ ਦੇ ਡੰਪ ਖ਼ਤਮ ਕਰਕੇ ਬੂਟੇ ਲਗਾਏ ਗਏ ਹਨ ਅਤੇ ਸੀਵਰੇਜ ਦੀ ਸਮੱਸਿਆ ਤੋਂ ਨਿਜਾਤ ਲਈ ਡੀ-ਸਿਲਟਿੰਗ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਜਨਾਨਾ ਹਸਪਤਾਲ ਨੂੰ ਮਿੰਨੀ ਸਿਵਲ ਹਸਪਤਾਲ ਬਣਾਉਣ ਦੀ ਮੰਗ ਕੀਤੀ ਤਾਂ ਜੋ ਪੁਰਾਣੇ ਸ਼ਹਿਰ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ। ਵਿੱਕੀ ਦੱਤਾ ਨੇ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਕੀਤੇ ਗਏ ਭਲਾਈ ਕਾਰਜਾਂ ਦੇ ਦਮ 'ਤੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾਫੇਰ ਜਿੱਤ ਦਰਜ ਕਰੇਗੀ।

Have something to say? Post your comment

More in Majha

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ