Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Majha

ਅਕਾਲੀ ਦਲ (ਬਾਦਲ) ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਲਗਾਤਾਰ ਖੋਰਾ

August 07, 2026 06:43 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸ੍ਰ. ਸੰਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮਾਝਾ ਜੋਨ ਇੰਚਾਰਜ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਸ੍ਰ. ਸੰਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਅਜਿਹੀ ਲੀਡਰਸ਼ਿਪ ਨਾਲ ਜੁੜਨਾ ਚਾਹੁੰਦੇ ਹਨ ਜੋ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਲਈ ਇਮਾਨਦਾਰੀ ਨਾਲ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਹਾਜ਼ਰ ਪਾਰਟੀ ਆਗੂ ਵਿੱਚ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾਂ ( ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ) ਭਾਈ ਸੁਖਬੀਰ ਸਿੰਘ ਚੀਮਾਂ ( ਪ੍ਰਧਾਨ ਯੂਥ ਦਲ ਅੰਮ੍ਰਿਤਸਰ ਸ਼ਹਿਰੀ ) ਬਾਬਾ ਬਿਬੇਕ ਸਿੰਘ ਜੀ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਰਮਨਦੀਪ ਸਿੰਘ ਅਤੇ ਭਾਈ ਸੁਖਰਾਜ ਸਿੰਘ ਸੁਲਤਾਨਵਿੰਡ ਹਾਜਰ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਸਾਥੀਆਂ ਸੰਦੀਪ ਸਿੰਘ ਜੰਡਿਆਲਾ ਚੇਅਰਮੈਨ ਵਾਲਮੀਕ ਸਮਾਜ, ਮਨਿੰਦਰ ਸਿੰਘ ਹਨੀ, ਗੁਰਜੀਤ ਸਿੰਘ, ਸ਼ਰਨਜੀਤ ਸਿੰਘ, ਸਿਮਰਨਜੀਤ ਸਿੰਘ, ਜੋਬਨਜੀਤ ਸਿੰਘ, ਰਣਜੀਤ ਸਿੰਘ ਮੱਲੀ ਅਤੇ ਲਾਡੀ ਭਾਪਾ ਸਮੇਤ 200 ਦੇ ਕਰੀਬ ਨੌਜਵਾਨ ਮੌਜੂਦ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ