ਖਰੜ : ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਤੀਜ਼ ਦਾ ਤਿਉਹਾਰ ਮਨਾਉਣ ਲਈ ਸਕੂਲ ਵਿਚ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਜੋਰਾ ਸਿੰਘ ਚੱਪੜਚਿੜੀ, ਸਾਬਕਾ ਐਸ.ਜੀ.ਪੀ.ਸੀ ਮੈਂਬਰ ਭਜ਼ਨ ਸਿੰਘ ਸ਼ੇਰਗਿੱਲ, ਹਾਕਮ ਸਿੰਘ ਸ਼ਾਮਿਲ ਹੋਏ। ਉਨ੍ਹਾਂ ਸਕੂਲ ਦੇ ਬੱਚਿਆਂ ਵਲੋਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨੂੰ ਜੋੜਨ ਨਾਲ ਵੱਡਾ ਉਦਮ ਹੈ। ਸਕੂਲ ਦੇ ਪਿ੍ਰੰਸੀਪਲ ਜਸਵੀਰ ਸਿੰਘ ਧਨੋਆ ਨੇ ਕਿਹਾ ਕਿ ਸਕੂਲ ਵਿਚ ਵੱਖ ਵੱਖ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਬੜੇ ਹੀ ਉਤਸ਼ਾਹ ਨਾਲ ਮਨਾਇਆ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮਾਂ ਜਿਵੇ ਲੋਕ ਗੀਤ, ਗਿੱਧਾ, ਭੰਗੜਾ, ਕਵਿਤਾਵਾਂ ਤੇ ਹੋਰ ਮੰਨੋਰੰਜਨ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਰੁਪਿੰਦਰ ਕੋਰ, ਕਮਲਪ੍ਰੀਤ ਕੌਰ, ਜਸਬੀਰ ਕੌਰ, ਚਰਨਜੀਤ ਸਿੰਘ, ਲਖਵਿੰਦਰ ਕੌਰ,ਗੁਰਮੀਤ ਕੌਰ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ ਕੇਐਚਆਰ 07 ਏ