ਦੇਵੀਗੜ੍ਹ : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਇਤਿਹਾਸਕ ਪਿੰਡ ਘੜਾਮ ਵਿਖੇ ਪਹੁੰਚ ਕੇ ਡੇਰਾ ਸ਼ਾਹ ਫਾਜ਼ਲ ਪੀਰ ਜੀ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਇਸ ਮੌਕੇ ਰਾਜਾ ਧੰਜੂ ਸਰਪੰਚ, ਗੁਰਮੇਲ ਸਿੰਘ ਬਲਾਕ ਪ੍ਰਧਾਨ, ਹਰਨਾਮ ਸਿੰਘ ਸਰਪੰਚ, ਹਰਪਿੰਦਰ ਚੀਮਾ ਆਪ ਸੀਨੀਅਰ ਆਗੂ ਤੋਂ ਇਲਾਵਾ 'ਆਪ' ਦੇ ਹੋਰ ਸੀਨੀਅਰ ਆਗੂ, ਸਥਾਨਕ ਸਰਪੰਚ ਪੰਚ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਪਿੰਡ ਘੜਾਮ ਦੇ ਨਿਵਾਸੀ ਹਾਜ਼ਰ ਸਨ। ਇਸੇ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਲਾਕੇ 'ਚ ਹੋ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਦੀ ਅਗਵਾਈ ਅਤੇ ਬਾਬਾ ਜਗਤਾਰ ਸਿੰਘ ਜੀ ਦੀ ਪ੍ਰੇਰਨਾ ਸਦਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਕਈ ਪ੍ਰਮੁੱਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ 'ਆਪ' ਪਰਿਵਾਰ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।
ਲੋਕਾਂ ਦਾ 'ਆਪ' ਦੀਆਂ ਨੀਤੀਆਂ 'ਤੇ ਦਿਨ-ਬ-ਦਿਨ ਵੱਧ ਰਿਹਾ ਇਹ ਅਥਾਹ ਵਿਸ਼ਵਾਸ ਅਤੇ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਇਲਾਕਾ ਵਾਸੀਆਂ ਦੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹਾਂ। ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਰਣਜੋਧ ਸਿੰਘ ਹਡਾਣਾ ਦੀ ਮਿਹਨਤੀ ਸੋਚ ਨਾਲ ਚੱਲਦਿਆਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।