Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖ਼ਾਲਸਾ ਕਾਲਜ ਵਿਖੇ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ ਪੁਸਤਕ ਲੋਕ ਅਰਪਿਤ

August 07, 2026 07:01 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਜੀਵਨ ਨਾਲ ਜੁੜੇ ਤਜਰਬਿਆਂ, ਸੰਘਰਸ਼ਾਂ ਅਤੇ ਸਫ਼ਲਤਾਵਾਂ ਨੂੰ ਰੂਬਰੂ ਕਰਵਾਉਣ ਵਾਲੀ ਪੁਸਤਕ ‘ਆਸਟਰੇਲੀਆ ਜਿਵੇਂ ਮੈਂ ਵੇਖਿਆ’ (ਸਫ਼ਰਨਾਮਾ)’ ਨੂੰ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਵੱਲੋਂ ਲੋਕ ਅਰਪਿਤ ਕੀਤਾ ਗਿਆ। ਇਸ ਪੁਸਤਕ ’ਚ ਆਸਟਰੇਲੀਆ ਦੇ ਸਮਾਜਿਕ, ਸੱਭਿਆਚਾਰਕ, ਵਿੱਦਿਅਕ ਅਤੇ ਆਰਥਿਕ ਜੀਵਨ ਦਾ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਯਥਾਰਥ ਚਿੱਤਰਣ ਕੀਤਾ ਗਿਆ ਹੈ। ਇਸ ਸਬੰਧੀ ਪ੍ਰਿੰ: ਡਾ. ਰੰਧਾਵਾ ਨੇ ਲੇਖਕ ਅਤੇ ਨਾਮਵਰ ਪੱਤਰਕਾਰ ਸ: ਜਸਵਿੰਦਰ ਸਿੰਘ ਬਹੋੜੂ ਨੂੰ ਉਕਤ ਪੁਸਤਕ ਸਬੰਧੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਿਤਾਬ ਪਾਠਕਾਂ ਲਈ ਇਕ ਵਿਲੱਖਣ ਤੋਹਫ਼ਾ ਸਾਬਤ ਹੋਵੇਗੀ। ਇਹ ਪੁਸਤਕ ਸਿਰਫ਼ ਇੱਕ ਯਾਤਰਾ ਵਰਣਨ ਨਹੀਂ, ਸਗੋਂ ਆਸਟਰੇਲੀਆ ਦੇ ਸਮਾਜਿਕ, ਸੱਭਿਆਚਾਰਕ, ਵਿਦਿਅਕ ਅਤੇ ਆਰਥਿਕ ਜੀਵਨ ਦਾ ਪ੍ਰਮਾਣਿਕ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਪੁਸਤਕ ਰਾਹੀਂ ਪਾਠਕਾਂ ਨੂੰ ਉੱਥੋਂ ਦੇ ਜੀਵਨ ਦੇ ਅਸਲ ਪੱਖਾਂ, ਮੌਕਿਆਂ ਅਤੇ ਚੁਣੌਤੀਆਂ ਬਾਰੇ ਪ੍ਰਮਾਣਿਕ ਜਾਣਕਾਰੀ ਮਿਲੇਗੀ। ਉਨ੍ਹਾਂ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਫ਼ਰਨਾਮਾ ਪਾਠਕਾਂ ਨੂੰ ਵਿਦੇਸ਼ੀ ਜੀਵਨ ਨੂੰ ਸਮਝਣ ਦੇ ਨਾਲ-ਨਾਲ ਆਪਣੇ ਸੁਪਨਿਆਂ ਨੂੰ ਹਕੀਕਤ ’ਚ ਬਦਲਣ ਲਈ ਸਹੀ ਦਿਸ਼ਾ ਅਤੇ ਪ੍ਰੇਰਣਾ ਵੀ ਪ੍ਰਦਾਨ ਕਰੇਗਾ। ਇਸ ਮੌਕੇ ਪਿ੍ਰੰੰ: ਡਾ. ਰੰਧਾਵਾ ਨਾਲ ਮੌਜ਼ੂਦ ਕਾਲਜ ਦੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਸਾਹਿਤਕ ਹਲਕਿਆਂ ’ਚ ਇਸ ਪੁਸਤਕ ਨੂੰ ਪੰਜਾਬੀ ਸਫ਼ਰਨਾਮਾ ਸਾਹਿਤ ’ਚ ਮਹੱਤਵਪੂਰਨ ਯੋਗਦਾਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਰਚਨਾ ਨਾ ਸਿਰਫ਼ ਵਿਦੇਸ਼ੀ ਜੀਵਨ ਦੀ ਅਸਲ ਤਸਵੀਰ ਪੇਸ਼ ਕਰਦੀ ਹੈ, ਸਗੋਂ ਪਾਠਕਾਂ ਨੂੰ ਨਵੇਂ ਦੇਸ਼ ਦੀ ਸੰਸਕ੍ਰਿਤੀ, ਪ੍ਰਬੰਧ ਅਤੇ ਜੀਵਨ ਮੁੱਲਾਂ ਨੂੰ ਸਮਝਣ ਦਾ ਵੀ ਮੌਕਾ ਦਿੰਦੀ ਹੈ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਲੇਖਕ ਬਹੋੜੂ ਦੀ ਉਕਤ ਪੁਸਤਕ ਹਰੇਕ ਵਰਗ ਦੇ ਪਾਠਕਾਂ ਲਈ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਸਾਬਤ ਹੋਵੇਗੀ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ