Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

August 07, 2026 07:12 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਸੇਵਕ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਜਿਥੇ ਕੀਰਤਪੁਰ ਸਾਹਿਬ ਵਿਖੇ ਦੁਖੀਆਂ ਦੇ ਦੁਖ ਦੂਰ ਕੀਤੇ, ਉਥੇ ਹੀ ਜਦੋਂ ਦਿੱਲੀ ਵਿਖੇ ਮਹਾਂਮਾਰੀ ਫੈਲੀ ਹੋਈ ਸੀ ਅਤੇ ਕੋਈ ਵੀ ਸਹਾਰਾ ਨਹੀਂ ਸੀ, ਉਸ ਵੇਲੇ ਰੋਗੀਆਂ ਨੂੰ ਧਰਵਾਸ ਦਿੱਤਾ ਅਤੇ ਆਪ ਰੋਗੀਆਂ ਦੀ ਸੇਵਾ ਕੀਤੀ। ਗੁਰੂ ਜੀ ਦੀ ਰਹਿਮਤ ਭਰੀ ਨਜ਼ਰ ਜਿਸ ’ਤੇ ਪਈ, ਉਸ ਦਾ ਜੀਵਨ ਸਫ਼ਲ ਹੋਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਸਮਾਗਮ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ ਅਤੇ ਸੰਗਤਾਂ ਮੌਜੂਦ ਸਨ। 
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ