Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

August 07, 2026 07:15 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਸ. ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਸ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ। ਇਸ ਮੌਕੇ ਸ. ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ. ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਸ. ਗਗਨਦੀਪ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ