Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੀ ਬੰਗਾ ਜੋਨ ਖੇਡਾਂ ’ਚ ਬੱਲੇ-ਬੱਲੇ

August 07, 2026 07:29 PM
Rozana Sehaj times

ਖਨੌਰੀ :  ਬੰਗਾ ਵਿਖੇ ਕਰਵਾਈਆਂ ਗਈਆਂ ਜੋਨ ਪੱਧਰੀ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਿੱਖਿਆ ਵਿਭਾਗ ਦੀ ਸਪੋਰਟਸ ਨੀਤੀ ਤਹਿਤ 24 ਜੁਲਾਈ ਤੋਂ 7 ਅਗਸਤ 2026 ਤੱਕ ਜੋਨ ਸਕੱਤਰ ਸਰਦਾਰ ਗੁਰਦਾਸ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੂਲਾਂ ਵਿੱਚ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਵਿੱਚ ਅਨਦਾਨਾ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਕਈ ਅਹਿਮ ਪੁਜ਼ੀਸ਼ਨਾਂ ਅਤੇ ਤਗਮੇ ਆਪਣੇ ਨਾਮ ਕੀਤੇ। ਇਸ ਤੋਂ ਇਲਾਵਾ ਅੰਡਰ-14 ਕਬੱਡੀ ਸਰਕਲ ਸਟਾਈਲ ਟੀਮ ਅਤੇ ਫੁੱਟਬਾਲ ਟੀਮ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ।

ਵਿਅਕਤੀਗਤ ਮੁਕਾਬਲਿਆਂ ਵਿੱਚ ਵੀ ਖਿਡਾਰੀਆਂ ਨੇ ਮਾਰੀ ਬਾਜ਼ੀ

ਵਿਅਕਤੀਗਤ ਖੇਡ ਮੁਕਾਬਲਿਆਂ ਵਿੱਚ ਵੀ ਅਨਦਾਨਾ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਕੁਸ਼ਤੀ ਮੁਕਾਬਲਿਆਂ ਵਿੱਚ ਸਾਹਿਲ ਅਤੇ ਲਵੀਸ ਸਿੰਘ ਨੇ ਸੋਨ ਤਗਮੇ ਜਿੱਤੇ, ਜਦਕਿ ਨਵਜੋਤ ਸਿੰਘ ਨੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। 

ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਖਿਡਾਰੀਆਂ ਨੂੰ ਵਧਾਈ

ਵਿਦਿਆਰਥੀਆਂ ਦੀ ਇਸ ਸ਼ਾਨਦਾਰ ਖੇਡ ਪ੍ਰਾਪਤੀ ’ਤੇ ਸਮੁੱਚੇ ਸਕੂਲ ਸਟਾਫ਼, ਐੱਸ.ਐੱਮ.ਸੀ. ਕਮੇਟੀ ਅਤੇ ਪਿੰਡ ਅਨਦਾਨਾ ਵਾਸੀਆਂ ਵੱਲੋਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਤੇ ਡੀ.ਪੀ.ਈ. ਸ੍ਰੀ ਸੁਰੇਸ਼ ਕੁਮਾਰ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਗਈ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ