Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੇਅਰ ਤੇ ਕਮਿਸ਼ਨਰ ਦੀ ਅਗਵਾਈ 'ਚ ਨਿਗਮ ਦੀ ਸਖ਼ਤ ਕਾਰਵਾਈ

August 07, 2026 07:54 PM
Arvinder Singh
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪਲਾਸਟਿਕ ਮੁਕਤ ਬਣਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੇਅਰ ਕੁੰਦਨ ਗੋਗੀਆ ਅਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਅੱਜ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਪ੍ਰਮੁੱਖ ਸਮਾਨੀਆਂ ਗੇਟ ਬਾਜ਼ਾਰ ਅਤੇ ਰਾਜਿੰਦਰਾ ਹਸਪਤਾਲ ਰੋਡ (ਸੰਗਰੂਰ ਰੋਡ) 'ਤੇ ਅਚਾਨਕ ਚੈਕਿੰਗ ਕੀਤੀ ਗਈ ਅਤੇ 40 ਕਰੀਬ ਚਲਾਨ ਕੱਟੇ ਗਏ। ਇਹ ਕਾਰਵਾਈ ਸੈਨੇਟਰੀ ਅਫ਼ਸਰ ਨਵਦੀਪ ਸ਼ਰਮਾ ਦੀ ਦੇਖ-ਰੇਖ ਹੇਠ ਸੈਨੇਟਰੀ ਇੰਸਪੈਕਟਰ ਰਾਜੇਸ਼ ਮਾਟੂ ਅਤੇ ਸੈਨੇਟਰੀ ਸੁਪਰਵਾਈਜ਼ਰ ਨਰਿੰਦਰ ਕੁਮਾਰ ਦੀ ਅਗਵਾਈ ਵਾਲੀ ਨਿਗਮ ਟੀਮ ਵੱਲੋਂ ਅੰਜਾਮ ਦਿੱਤੀ ਗਈ। ਨਿਗਮ ਟੀਮ ਨੇ ਸਮੂਹ ਦੁਕਾਨਦਾਰਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਖ਼ਰੀਦਦਾਰੀ ਕਰਨ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਪੂਰੀ ਤਰ੍ਹਾਂ ਬਾਈਕਾਟ ਕਰਨ। ਦੁਕਾਨਦਾਰ ਆਪਣੀਆਂ ਦੁਕਾਨਾਂ ਦਾ ਕੂੜਾ ਬਾਹਰ ਸੜਕਾਂ 'ਤੇ ਸੁੱਟਣ ਦੀ ਬਜਾਏ ਡਸਟਬਿਨਾਂ ਵਿੱਚ ਹੀ ਰੱਖਣ ਅਤੇ ਗਾਹਕਾਂ ਨੂੰ ਕੱਪੜੇ ਜਾਂ ਜੂਟ ਦੇ ਥੈਲੇ ਵਰਤਣ ਲਈ ਪ੍ਰੇਰਿਤ ਕਰਨ, ਤਾਂ ਜੋ 'ਮਿਸ਼ਨ ਕਲੀਨ ਪਟਿਆਲਾ' ਨੂੰ ਸਫ਼ਲ ਬਣਾਇਆ ਜਾ ਸਕੇ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ