Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਵਿਧਾਇਕ ਡਾ. ਅਜੇ ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

August 07, 2026 07:56 PM
Rozana Sehaj times

 

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ, ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਸੀਵਰੇਜ ਸਮੱਸਿਆ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਇੱਕ ਖੇਤਰ ਕਿਸ਼ਨਕੋਟ ਦੇ ਵਸਨੀਕਾਂ ਨੂੰ ਸੀਵਰੇਜ ਸਮੱਸਿਆ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਨਗਰ ਨਿਗਮ ਕਮਿਸ਼ਨਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਇਸ ਮੁੱਦੇ ਨੂੰ ਹੱਲ ਕਰਨ ਲਈ ਮੌਕੇ 'ਤੇ ਗਏ ਸਨ, ਪਰ ਕੋਈ ਸਥਾਈ ਹੱਲ ਨਹੀਂ ਲੱਭਿਆ ਗਿਆ। ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਲੋੜ ਹੈ। ਵਿਧਾਇਕ ਡਾ. ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੈਰੋ ਮਾਰਕੀਟ ਮਲਟੀ-ਸਟੋਰੀ ਆਟੋਮੇਟਿਡ ਮਾਡਰਨ ਕਾਰ ਪਾਰਕਿੰਗ ਸਟੈਂਡ ਪ੍ਰੋਜੈਕਟ ਦਾ ਮੁੱਦਾ ਵੀ ਉਠਾਇਆ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ ਕੈਰਨ ਮਾਰਕੀਟ ਪਾਰਕਿੰਗ ਸਟੈਂਡ ਇੱਕ ਪੰਜ ਮੰਜ਼ਿਲਾ (ਇੱਕ ਬੇਸਮੈਂਟ ਅਤੇ ਚਾਰ ਮੰਜ਼ਿਲਾ) ਕਾਰ ਪਾਰਕਿੰਗ ਹੈ ਜਿਸਦੀ ਸਮਰੱਥਾ 325 ਕਾਰਾਂ ਅਤੇ 70 ਦੋਪਹੀਆ ਵਾਹਨਾਂ ਲਈ ਹੈ। ਇਸ ਪਾਰਕਿੰਗ ਸਟੈਂਡ ਦੀ ਉਸਾਰੀ ਦਾ ਕੰਮ ਅਪ੍ਰੈਲ 2023 ਵਿੱਚ ਸ਼ੁਰੂ ਹੋਇਆ ਸੀ। ਇਹ ਪ੍ਰੋਜੈਕਟ 21 ਮਹੀਨਿਆਂ ਦੇ ਅੰਦਰ ਪੂਰਾ ਹੋਣਾ ਸੀ, ਪਰ ਇਸਦਾ ਨਿਰਮਾਣ ਅਜੇ ਵੀ ਅਧੂਰਾ ਹੈ। ਉਨ੍ਹਾਂ ਸਦਨ ਵਿੱਚ ਮੰਗ ਕੀਤੀ ਕਿ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਕੇ ਚਾਲੂ ਕੀਤਾ ਜਾਵੇ। ਇਸ ਪਾਰਕਿੰਗ ਸਟੈਂਡ ਦੇ ਖੁੱਲ੍ਹਣ ਨਾਲ ਹਾਲ ਬਾਜ਼ਾਰ, ਕਟੜਾ ਬਗੀਆ , ਰਾਮਬਾਗ, ਕਟੜਾ ਜੈਮਲ ਸਿੰਘ ਅਤੇ ਆਲੇ ਦੁਆਲੇ ਦੇ ਬਾਜ਼ਾਰਾਂ ਦੇ ਵਸਨੀਕਾਂ ਨੂੰ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਸਮੱਸਿਆ ਵੀ ਹੱਲ ਹੋਵੇਗੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ