Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਸੜਕ ਹਾਦਸਾ ਪੀੜਤਾਂ ਦੀ ਤੁਰੰਤ ਤੇ ਕੈਸ਼ਲੈੱਸ ਸਹਾਇਤਾ ਲਈ ਪੀ.ਐੱਮ. ਰਾਹਤ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

August 07, 2026 07:59 PM
Rozana Sehaj times

ਅੰਮ੍ਰਿਤਸਰ : ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅੰਮ੍ਰਿਤਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਸੜਕ ਹਾਦਸਾ ਪੀੜਤ ਹਸਪਤਾਲੀਕਰਨ ਅਤੇ ਭਰੋਸੇਯੋਗ ਇਲਾਜ (ਪੀ.ਐੱਮ.-ਰਾਹਤ) ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਇਸ ਸਕੀਮ ਤਹਿਤ ਯੋਗ ਸੜਕ ਹਾਦਸਾ ਪੀੜਤਾਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ 1.50 ਲੱਖ ਤੱਕ ਦਾ ਸੱਤ ਦਿਨਾਂ ਲਈ ਕੈਸ਼ਲੈੱਸ ਇਲਾਜ ਉਪਲਬਧ ਕਰਵਾਇਆ ਜਾਂਦਾ ਹੈ। ਆਰ.ਟੀ.ਓ. ਸ੍ਰੀ ਗੁਪਤਾ ਨੇ ਕਿਹਾ ਕਿ ਸੜਕ ਹਾਦਸੇ ਤੋਂ ਬਾਅਦ ਦੇ ਪਹਿਲੇ ਕੁਝ ਮਿੰਟ ਬਹੁਤ ਮਹੱਤਵਪੂਰਨ ਹੁੰਦੇ ਹਨ। ਜੇਕਰ ਜ਼ਖਮੀ ਵਿਅਕਤੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਜਾਵੇ ਤਾਂ ਉਸਦੀ ਜਾਨ ਬਚਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਾਦਸਾ ਦੇਖਣ ਦੀ ਸੂਰਤ ਵਿੱਚ ਜ਼ਖਮੀ ਦੀ ਤੁਰੰਤ ਮਦਦ ਕਰਦੇ ਹੋਏ ਉਸ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਪੁਲਿਸ ਕਾਰਵਾਈ ਜਾਂ ਕਾਨੂੰਨੀ ਪ੍ਰਕਿਰਿਆ ਦੇ ਡਰ ਕਾਰਨ ਹਾਦਸਾ ਪੀੜਤ ਦੀ ਮਦਦ ਕਰਨ ਤੋਂ ਹਿਚਕਚਾਉਂਦੇ ਹਨ, ਪਰ ਸਰਕਾਰ ਵੱਲੋਂ ਰਾਹ-ਵੀਰ ਸਕੀਮ ਰਾਹੀਂ ਅਜਿਹੇ ਮਦਦਗਾਰ ਨਾਗਰਿਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਗੰਭੀਰ ਜ਼ਖਮੀ ਸੜਕ ਹਾਦਸਾ ਪੀੜਤ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਵਾਲੇ ਯੋਗ ਵਿਅਕਤੀ ਨੂੰ 25,000 ਦਾ ਇਨਾਮ ਦਿੱਤਾ ਜਾਂਦਾ ਹੈ। ਆਰ.ਟੀ.ਓ. ਨੇ ਸਪੱਸ਼ਟ ਕੀਤਾ ਕਿ ਜੋ ਵਿਅਕਤੀ ਸਿਰਫ਼ ਮਨੁੱਖਤਾ ਦੇ ਨਾਤੇ ਹਾਦਸਾ ਪੀੜਤ ਦੀ ਮਦਦ ਕਰਦਾ ਹੈ, ਉਸ ਨੂੰ ਉਸਦੀ ਇੱਛਾ ਦੇ ਵਿਰੁੱਧ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਉਸ ਨੂੰ ਬੇਲੋੜੀ ਪੁਲਿਸ ਜਾਂ ਕਾਨੂੰਨੀ ਕਾਰਵਾਈ ਵਿੱਚ ਉਲਝਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਐੱਮ.-ਰਾਹਤ ਅਤੇ ਰਾਹ-ਵੀਰ ਸਕੀਮਾਂ ਇਕ-ਦੂਜੇ ਦੀਆਂ ਪੂਰਕ ਹਨ। ਜਿੱਥੇ ਪੀ.ਐੱਮ.-ਰਾਹਤ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾਉਂਦੀ ਹੈ, ਉੱਥੇ ਰਾਹ-ਵੀਰ ਸਕੀਮ ਲੋਕਾਂ ਨੂੰ ਅੱਗੇ ਆ ਕੇ ਮਨੁੱਖੀ ਜਾਨਾਂ ਬਚਾਉਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸਥਿਤੀ ਵਿੱਚ ਤੁਰੰਤ ਮਦਦ ਕਰਕੇ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ