Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

August 07, 2026 08:02 PM
Rozana Sehaj times

ਅੰਮ੍ਰਿਤਸਰ : ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੇ ਇੱਛੁਕ ਨੌਜਵਾਨਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਲਈ ਸਿਵਲ ਡਿਫੈਂਸ ਵਲੰਟੀਅਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇੱਛੁਕ ਨਾਗਰਿਕ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅਧਿਕਾਰਤ ਵੈੱਬਸਾਈਟ https://civildefencewarriors.gov.in/ ’ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਰੰਧਾਵਾ (ਪ੍ਰੈਜ਼ੀਡੈਂਟ ਐਵਾਰਡੀ-2 ਵਾਰੀ), ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡਜ਼-ਕਮ-ਵਧੀਕ ਕੰਟਰੋਲਰ ਸਿਵਲ ਡਿਫੈਂਸ, ਅੰਮ੍ਰਿਤਸਰ ਨੇ ਦੱਸਿਆ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹਰ ਯੋਗ ਨਾਗਰਿਕ ਇਸ ਭਰਤੀ ਲਈ ਆਨਲਾਈਨ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਆਨਲਾਈਨ ਹੈ ਅਤੇ ਉਮੀਦਵਾਰ ਆਪਣੇ ਮੋਬਾਈਲ ਨੰਬਰ ਰਾਹੀਂ ਰਜਿਸਟਰ ਕਰਕੇ ਅਰਜ਼ੀ ਭਰ ਸਕਦੇ ਹਨ। ਅਰਜ਼ੀ ਜਮ੍ਹਾਂ ਕਰਵਾਉਣ ਉਪਰੰਤ ਉਮੀਦਵਾਰ ਪੋਰਟਲ ’ਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਦੇਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਸਮੇਂ-ਸਮੇਂ ’ਤੇ ਆਫ਼ਤ ਪ੍ਰਬੰਧਨ, ਮੁੱਢਲੀ ਸਹਾਇਤਾ (ਫਸਟ ਏਡ), ਅੱਗ ਤੋਂ ਬਚਾਅ, ਖੋਜ ਅਤੇ ਬਚਾਅ ਕਾਰਜ (ਸਰਚ ਐਂਡ ਰੈਸਕਿਊ), ਐਮਰਜੈਂਸੀ ਰਿਸਪਾਂਸ ਅਤੇ ਜਨ ਸੁਰੱਖਿਆ ਨਾਲ ਸਬੰਧਤ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਆਫ਼ਤ ਜਾਂ ਸੰਕਟ ਦੀ ਸਥਿਤੀ ਵਿੱਚ ਇਹ ਵਲੰਟੀਅਰ ਪ੍ਰਸ਼ਾਸਨ ਨਾਲ ਮਿਲ ਕੇ ਲੋਕਾਂ ਦੀ ਸੁਰੱਖਿਆ, ਰਾਹਤ ਅਤੇ ਬਚਾਅ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਜ਼ਿਲ੍ਹਾ ਕਮਾਂਡਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ। ਇਸ ਸਬੰਧੀ ਹੋਰ ਜਾਣਕਾਰੀ ਲਈ ਸਥਾਨਕ ਸਿਵਲ ਡਿਫੈਂਸ ਦਫ਼ਤਰ ਜਾਂ ਸਿਵਲ ਡਿਫੈਂਸ ਅਧਿਕਾਰੀਆਂ/ਵਲੰਟੀਅਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ