Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਪਦਮ ਅਵਾਰਡਾਂ ਲਈ 15 ਅਗਸਤ ਤੱਕ ਆਨਲਾਈਨ ਨਾਮਜ਼ਦਗੀਆਂ ਭੇਜਣ ਦੀ ਅਪੀਲ

August 07, 2026 08:06 PM
Rozana Sehaj times

ਅੰਮ੍ਰਿਤਸਰ :  ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐਸ., ਨੇ ਦੱਸਿਆ ਕਿ ਕਲਾ, ਸਾਹਿਤ ਅਤੇ ਸਿੱਖਿਆ, ਖੇਡਾਂ, ਦਵਾਈ, ਸਮਾਜਿਕ ਕਾਰਜ, ਵਿਗਿਆਨ ਅਤੇ ਇੰਜੀਨੀਅਰਿੰਗ, ਜਨਤਕ ਮਾਮਲੇ, ਸਿਵਲ ਸੇਵਾ, ਵਪਾਰ ਅਤੇ ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਯੋਗ ਵਿਅਕਤੀ ਅਤੇ ਬੱਚੇ ਪਦਮ ਅਵਾਰਡਾਂ ਲਈ ਆਪਣੀਆਂ ਨਾਮਜ਼ਦਗੀਆਂ ਭੇਜ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਦਮ ਅਵਾਰਡਾਂ ਲਈ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ, ਹਦਾਇਤਾਂ ਅਤੇ ਬਿਨੈ-ਪੱਤਰ ਭਾਰਤ ਸਰਕਾਰ ਦੇ ਅਧਿਕਾਰਤ ਪੋਰਟਲ awards.gov.in ’ਤੇ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰ 15 ਅਗਸਤ 2026 ਤੱਕ ਉਕਤ ਪੋਰਟਲ ਰਾਹੀਂ ਆਪਣੀਆਂ ਨਾਮਜ਼ਦਗੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਅਜਿਹੀਆਂ ਸ਼ਖ਼ਸੀਅਤਾਂ ਦੀ ਪਛਾਣ ਕਰਨ ਜਿਨ੍ਹਾਂ ਨੇ ਸਮਾਜ ਅਤੇ ਦੇਸ਼ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਨੂੰ ਪਦਮ ਅਵਾਰਡਾਂ ਲਈ ਨਾਮਜ਼ਦ ਕਰਨ ਲਈ ਅੱਗੇ ਆਉਣ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ