Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Majha

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

August 07, 2026 08:08 PM
Rozana Sehaj times

ਅੰਮ੍ਰਿਤਸਰ :  ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾ ਰਹੀ ਹੈ। ਕੌਮੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸਕੱਤਰ-ਕਮ-ਸੀ.ਜੇ.ਐੱਮ. ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਅੰਮ੍ਰਿਤਸਰ ਸ੍ਰੀ ਅਮਰਦੀਪ ਸਿੰਘ ਬੈਂਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਵੱਖ-ਵੱਖ ਕਿਸਮ ਦੇ ਕੇਸਾਂ ਦਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਜਲਦ ਨਿਪਟਾਰਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ ਅਤੇ ਨਗਰ ਨਿਗਮ/ਕਮੇਟੀ ਘਰ ਨਾਲ ਸਬੰਧਤ ਮਾਮਲੇ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲਾਨ, ਹਰ ਤਰ੍ਹਾਂ ਦੇ ਸਿਵਲ ਕੇਸ, ਘੱਟ ਗੰਭੀਰਤਾ ਵਾਲੇ ਅਪਰਾਧਿਕ ਮਾਮਲੇ, ਵਿਆਹੁਤਾ ਝਗੜੇ, ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ (ਐੱਮ.ਏ.ਸੀ.ਟੀ.) ਕੇਸ ਅਤੇ ਇੰਸ਼ੋਰੈਂਸ ਕਲੇਮ ਆਦਿ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਸ੍ਰੀ ਅਮਰਦੀਪ ਸਿੰਘ ਬੈਂਸ ਨੇ ਵੱਖ-ਵੱਖ ਬੈਂਕਾਂ, ਮਾਲ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਚੱਲ ਰਹੇ ਵੱਧ ਤੋਂ ਵੱਧ ਮਾਮਲਿਆਂ ਨੂੰ ਲੋਕ ਅਦਾਲਤ ਰਾਹੀਂ ਹੱਲ ਕਰਨ ਲਈ ਯਤਨ ਕਰਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਨਿਪਟਾਏ ਗਏ ਕੇਸਾਂ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਨ੍ਹਾਂ ਮਾਮਲਿਆਂ ਵਿੱਚ ਕਿਸੇ ਹੋਰ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੁੰਦੀ ਹੈ। ਇਸ ਤੋਂ ਇਲਾਵਾ ਦੋਵਾਂ ਧਿਰਾਂ ਵਿਚਕਾਰ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ ਅਤੇ ਕਿਸੇ ਵੀ ਧਿਰ ਨੂੰ ਜਿੱਤ ਜਾਂ ਹਾਰ ਦੀ ਭਾਵਨਾ ਨਹੀਂ ਹੁੰਦੀ। ਉਨ੍ਹਾਂ ਹੋਰ ਦੱਸਿਆ ਕਿ ਜੇਕਰ ਕੋਈ ਕੇਸ ਲੋਕ ਅਦਾਲਤ ਰਾਹੀਂ ਨਿਪਟ ਜਾਂਦਾ ਹੈ ਤਾਂ ਉਸ ਕੇਸ ਨਾਲ ਸਬੰਧਤ ਅਦਾ ਕੀਤੀ ਗਈ ਕੋਰਟ ਫੀਸ ਵੀ ਨਿਯਮਾਂ ਅਨੁਸਾਰ ਵਾਪਸ ਕਰ ਦਿੱਤੀ ਜਾਂਦੀ ਹੈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ, ਉਹ ਆਪਣੀ ਅਰਜ਼ੀ ਸਬੰਧਤ ਅਦਾਲਤ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਆਪਣੇ ਲੰਬਿਤ ਕੇਸਾਂ ਦਾ ਛੇਤੀ ਅਤੇ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣ। ਟਿੰਗ ਦੌਰਾਨ ਸ੍ਰੀ ਜਗਵਿੰਦਰ ਸਿੰਘ, ਏ.ਡੀ.ਸੀ.ਪੀ. ਕਰਾਈਮ, ਸ੍ਰੀਮਤੀ ਅਰਪਨਾ ਸ਼ਰਮਾ ਐੱਲ.ਡੀ.ਐੱਮ., ਅਸ਼ੀਸ਼ ਕੁਮਾਰ (ਕੇਨਰਾ ਬੈਂਕ), ਗੌਰਵ ਰਾਵਲ (ਸਟੇਟ ਬੈਂਕ ਆਫ਼ ਇੰਡੀਆ), ਮਨੀਸ਼ ਕੁਮਾਰ (ਪੰਜਾਬ ਐਂਡ ਸਿੰਧ ਬੈਂਕ), ਅਜੇ ਕੁਮਾਰ (ਯੈੱਸ ਬੈਂਕ), ਸਾਗਰ ਜੈਨ (ਇੰਡੀਅਨ ਬੈਂਕ), ਨਰੇਸ਼ ਨਾਗਿਲ (ਲੀਗਲ ਮੈਨੇਜਰ), ਡੀ.ਐੱਸ.ਪੀ. ਪਵਨ ਕੁਮਾਰ, ਵਿਸ਼ਾਲ ਮਰਵਾਹਾ (ਐੱਚ.ਡੀ.ਐੱਫ.ਸੀ.), ਜਯੋਤੀ ਚੌਧਰੀ (ਪੰਜਾਬ ਗ੍ਰਾਮੀਣ ਬੈਂਕ), ਗੁਰਚੇਤਨ ਸਿੰਘ, ਭਾਵੇਸ਼ ਕੁਮਾਰ (ਸਹਿਕਾਰੀ ਬੈਂਕ), ਰਾਜੇਸ਼ ਰਾਠੀ, ਸੰਜੀਵ ਕੁਮਾਰ (ਯੂਨਾਈਟਿਡ ਬੈਂਕ), ਰਮਿੰਦਰਜੀਤ ਸਿੰਘ ਵਿਰਦੀ (ਯੂਨੀਅਨ ਬੈਂਕ ਆਫ਼ ਇੰਡੀਆ) ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ