Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ

August 07, 2026 08:39 PM
Rozana Sehaj times
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ। ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀਆਂ ਅਤੇ ਦੇਰੀ ਨੂੰ ਹੱਲ ਕਰਨ ਲਈ ਪੰਜਾਬ ਵਿੱਚ ਕੇਂਦਰੀ ਫਿਲਮ ਪ੍ਰਮਾਣਨ ਬੋਰਡ (ਸੀਬੀਐਫਸੀ) ਦੀ ਇੱਕ ਸਮਰਪਿਤ ਸ਼ਾਖਾ ਸਥਾਪਤ ਕਰਨਾ; ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਪੰਜਾਬੀ ਸਿਨੇਮਾ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁੰਗਾਰਾ ਦੇਣ ਲਈ ਰਾਜ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਇੱਕ ਆਧੁਨਿਕ ਫਿਲਮ ਸਿਟੀ ਵਿਕਸਿਤ ਕਰਨਾ; ਕਾਨ੍ਹਸ ਫਿਲਮ ਫੈਸਟੀਵਲ ਵਰਗੇ ਵੱਕਾਰੀ ਅੰਤਰਰਾਸ਼ਟਰੀ ਮੰਚਾਂ 'ਤੇ ਮੁਕਾਬਲਾ ਕਰਨ ਲਈ ਉੱਚ ਮਿਆਰੀ ਪੰਜਾਬੀ ਫਿਲਮਾਂ ਨੂੰ ਸਰਕਾਰ ਵੱਲੋਂ ਇੰਸੈਂਟਿਵ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰਨਾ; ਅਤੇ ਨਕਾਰਾਤਮਕ ਅਕਸ ਦੀ ਬਜਾਏ ਪੰਜਾਬ ਦੇ ਅਮੀਰ ਵਿਰਸੇ, ਨੈਤਿਕਤਾ ਅਤੇ ਮੁੱਲਾਂ ਨੂੰ ਉਜਾਗਰ ਕਰਨ ਵਾਲੇ ਪ੍ਰੋਜੈਕਟਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਤਾਂ ਜੋ ਨਵੀਂ ਪੀੜ੍ਹੀ (ਜੈਨ-ਜ਼ੀ) ਵਿੱਚ ਦ੍ਰਿੜ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਇਨ੍ਹਾਂ ਪ੍ਰਸਤਾਵਾਂ ਦਾ ਜਵਾਬ ਦਿੰਦਿਆਂ ਸਪੀਕਰ ਨੇ ਕਿਹਾ ਕਿ ਪੰਜਾਬੀ ਸਿਨੇਮਾ ਰਾਜ ਦੇ ਜੀਵੰਤ ਸੱਭਿਆਚਾਰ ਅਤੇ ਸੈਰ-ਸਪਾਟੇ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਾਂ-ਪੱਖੀ ਸੁਨੇਹਾ ਦੇਣ ਵਾਲੀਆਂ ਫਿਲਮਾਂ ਸਮਾਜ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਪੰਜਾਬ ਦੀ ਮਾਣਮੱਤੀ ਪਛਾਣ ਨੂੰ ਮਜ਼ਬੂਤ ਕਰਦੀਆਂ ਹਨ। ਇਸ ਤੋਂ ਇਲਾਵਾ ਸਪੀਕਰ ਨੇ ਰਾਜ ਕੁੰਦਰਾ ਵੱਲੋਂ ਦਸਤਾਰ ਸਜਾ ਕੇ ਇੱਕ ਨਵੀਂ ਪਛਾਣ ਅਪਣਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਸਤਾਰ ਪੰਜਾਬ ਦੇ ਮਾਣ-ਸਨਮਾਨ, ਸਤਿਕਾਰ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕਦਮ ਸਮਾਜ ਵਿੱਚ ਸੱਭਿਆਚਾਰਕ ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਅਰਥਪੂਰਨ ਸੰਦੇਸ਼ ਦੇਵੇਗਾ।

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ