Thursday, December 18, 2025

National

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਇਰਸ ਦੇ ਬਦਲਦੇ ਸਰੂਪ ਦੀ ਜਾਂਚ ਵਿੱਚ ਵਾਧਾ ਕਰਨ ਦੇ ਹੁਕਮ

July 09, 2021 07:26 PM
Sehaj times

ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਵੱਲੋਂ ਖੁਦ ਦੀ ਸੈਂਪਲਿੰਗ ਸ਼ੁਰੂ ਕਰਨ ਦੀ ਤਿਆਰੀ
ਕੋਵਿਡ ਦੇ ਸਰੂਪਾਂ ਦੀ ਪਛਾਣ ਲਈ ਪੰਜਾਬ ਵੱਲੋਂ ਸੁੱਕੀ ਪੱਟੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਮੁਕੰਮਲ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਕੋਵਿਡ ਦੇ ਨਵੇਂ ਪ੍ਰਕਾਰ ਦੇ ਕੇਸਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੋਹਾਲੀ ਦੇ ਰਿਜਨਲ ਇੰਸਟੀਚਿਊਟ ਆਫ ਵਾਇਰੌਲੌਜੀ ਲਈ ਆਈ.ਸੀ.ਐਮ.ਆਰ. ਨਾਲ ਐਮ.ਓ.ਯੂ. ਪੂਰਾ ਕਰਨ ਦੇ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਦੇ ਵੀ ਹੁਕਮ ਦਿੱਤੇ। ਹਾਲਾਂਕਿ ਡੈਲਟਾ ਪਲਸ ਪ੍ਰਕਾਰ (ਮਈ ਮਹੀਨੇ ਦੀ ਸੈਂਪਲਿੰਗ ਦੇ ਅਧਾਰ 'ਤੇ ਪਹਿਲਾਂ ਆਏ ਦੋ ਕੇਸਾਂ ਤੋਂ ਇਲਾਵਾ) ਦੇ ਕੋਈ ਵੀ ਨਵੇਂ ਕੇਸ ਸੂਬੇ ਵਿਚ ਨਹੀਂ ਆਏ ਹਨ, ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖ ਵਾਇਰਸ ਦੇ ਬਦਲਦੇ ਸਰੂਪਾਂ ਦੀ ਪਛਾਣ ਸਬੰਧੀ ਲੈਬਰਾਟਰੀ, ਜੋ ਕਿ ਪੀ.ਏ.ਟੀ.ਐਚ. ਦੀ ਮਦਦ ਨਾਲ ਤਿਆਰ ਹੋ ਰਹੀ ਹੈ, ਇਸੇ ਮਹੀਨੇ ਹਰ ਹਾਲਤ ਵਿਚ ਸ਼ੁਰੂ ਕੀਤੀ ਜਾਵੇਗੀ। ਪੀ.ਏ.ਟੀ.ਐਚ. ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਮਸ਼ੀਨਾਂ 25 ਜੁਲਾਈ ਤੱਕ ਸਥਾਪਤ ਕਰ ਦਿੱਤੀਆਂ ਜਾਣਗੀਆਂ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੀ ਯੌਨ ਰੋਗਾਂ ਦੀ ਖੋਜ ਸਬੰਧੀ ਲੈਬਾਰੇਟਰੀ ਵੱਲੋਂ ਆਈ.ਐਨ.ਐਸ.ਏ.ਸੀ.ਓ.ਜੀ. ਨਾਲ ਰਜਿਸਟਰੇਸ਼ਨ ਲਈ ਅਰਜੀ ਵੀ ਦੇ ਦਿੱਤੀ ਗਈ ਹੈ। ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦੇ ਹੋਏ, ਮੁੱਖ ਮੰਤਰੀ ਨੇ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਸੂਬੇ ਵੱਲੋਂ ਅਗਲੇ ਹਫਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਇੱਕ ਪਾਇਲਟ ਪ੍ਰਾਜੈਕਟ ਰਾਹੀਂ ਸੁੱਕੀ ਪੱਟੀ ਨਾਲ ਜਾਂਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਆਰ.ਟੀ.ਪੀ.ਸੀ.ਆਰ. ਜਾਂਚ ਦੀ ਤੁਲਨਾ ਵਿਚ ਸੁੱਕੀ ਪੱਟੀ ਨਾਲ ਜਾਂਚ ਦੇ ਢੰਗ ਦੀ ਸੰਵੇਦਨਸ਼ੀਲਤਾ 79 ਫੀਸਦੀ ਜਦੋਂ ਕਿ ਸਟੀਕਤਾ 99 ਫੀਸਦੀ ਹੈ। ਇਸ ਦੀ ਘੱਟ ਕੀਮਤ ਅਤੇ ਤੇਜ਼ ਵਾਰੀ ਨੂੰ ਧਿਆਨ ਵਿੱਚ ਰੱਖਦਿਆਂ ਸੁੱਕੀ ਪੱਟੀ ਵੇਰੀਐਂਟ ਵਿਧੀ ਨੂੰ ਸਿਰਫ ਉਹਨਾਂ ਮੌਕਿਆਂ ਉੱਤੇ ਹੀ ਸਕਰੀਨਿੰਗ ਦੇ ਸਾਧਨ ਵਜੋਂ ਵਰਤਿਆ ਜਾ ਸਕਦਾ ਹੈ ਜਿੱਥੇ ਸਵੈ-ਚਾਲਤ ਆਰ.ਐਨ.ਏ. ਐਕਸਟਰੈਕਸ਼ਨ ਉਪਲੱਬਧ ਨਹੀਂ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੰਜਾਬ ਨੇ 10 ਸਿਹਤ ਸੰਸਥਾਨਾਂ ਦੀ ਪਛਾਣ ਕੀਤੀ ਹੈ ਅਤੇ ਪ੍ਰਤੀ ਸਥਾਨ ਘੱਟੋ-ਘੱਟ 15 ਸੈਂਪਲ ਹਰੇਕ 15 ਦਿਨਾਂ ਬਾਅਦ ਵਾਇਰਸ ਦੇ ਬਦਲਦੇ ਸਰੂਪਾਂ ਦੀ ਪਛਾਣ ਲਈ ਭੇਜੇ ਜਾ ਰਹੇ ਹਨ। ਮੀਟਿੰਗ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਟੀਕਾਕਰਨ ਤੋਂ ਬਾਅਦ ਆਏ ਪਾਜ਼ੇਟਿਵ ਸੈਂਪਲ, ਮੁੜ ਸੰਕ੍ਰਮਣ, ਮੌਤ ਅਤੇ ਗੰਭੀਰ ਕੇਸਾਂ ਤੋਂ ਇਲਾਵਾ ਕਲਸਟਰਿੰਗ ਆਦਿ ਦੇ ਪਾਜ਼ੇਟਿਵ ਸੈਂਪਲਾਂ ਨੂੰ ਵੀ ਵਾਇਰਸ ਦੇ ਬਦਲਦੇ ਸਰੂਪ ਦੀ ਪਛਾਣ ਲਈ ਭੇਜਿਆ ਜਾ ਰਿਹਾ ਹੈ।

Have something to say? Post your comment

 

More in National

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ