Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

August 07, 2026 08:46 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ, ਜਿਸ ਨੇ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਮਦਦ ਕੀਤੀ ਸੀ, ਜੋ ਅੱਗੇ ਸਪਲਾਈ ਕੀਤੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰਲੇ ਇਸ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਪੁਖਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਪਹਿਲਾਂ ਮੁਲਜ਼ਮ ਗਗਨ ਉਰਫ਼ ਡਿਸ਼ਕਾ ਅਤੇ ਜਸਪਿੰਦਰ ਸਿੰਘ ਨੂੰ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੂੰ 1.01 ਕਿਲੋ ਹੈਰੋਇਨ ਅਤੇ 970 ਗ੍ਰਾਮ ਆਈਸੀਈ ਬਰਾਮਦ ਕਰਨ ਵਿੱਚ ਵੀ ਸਫ਼ਲਤਾ ਮਿਲੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਆਪਣੇ ਸਾਥੀਆਂ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਅਤੇ ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸੁਖਪ੍ਰੀਤ ਉਰਫ਼ ਸੁੱਖ, ਅਭਿਸ਼ੇਕ ਸਭਰਵਾਲ ਉਰਫ਼ ਅਭੀ ਅਤੇ ਮਨਪ੍ਰੀਤ ਉਰਫ਼ ਮੰਨੂ ਨੂੰ 20.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਪ੍ਰੀਤ ਉਰਫ਼ ਸੁੱਖ ਆਦਤਨ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ। ਇਸ ਸਬੰਧੀ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ, 22-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 24 ਮਿਤੀ 29.07.2026 ਦਰਜ ਕੀਤੀ ਗਈ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ